ਖੁੱਡਾ ਅਲੀਸ਼ੇਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ
06:15 AM Mar 29, 2024 IST
Advertisement
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਚੋਣ ਪ੍ਰਚਾਰ ਮੁਹਿੰਮ ਤਹਿਤ ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 1 ਅਧੀਨ ਆਉਂਦੇ ਪਿੰਡ ਖੁੱਡਾ ਅਲੀਸ਼ੇਰ ਵਿੱਚ ਇਕ ਭਰਵੀਂ ਮੀਟਿੰਗ ਕੀਤੀ ਗਈ,ਜਿਸ ਵਿੱਚ ਪਾਰਟੀ ਦੇ ਚੰਡੀਗੜ੍ਹ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਪਿੰਡ ਖੁੱਡਾ ਅਲੀਸ਼ੇਰ ਵਾਸੀ ਗੁਰਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਹੋਈ ਮੀਟਿੰਗ ਵਿੱਚ ਰਣਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਪ੍ਰਧਾਨ ਲਗਾਇਆ ਗਿਆ। ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਸਿਰਫ਼ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਸਿਰਫ਼ ਆਪਣੇ ਦਮ ’ਤੇ ਚੋਣ ਲੜਨ ਜਾ ਰਹੀ ਹੈ। -ਪੱਤਰ ਪ੍ਰੇਰਕ
Advertisement
Advertisement