ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Shiromani Akali Dal membership drive ਅਕਾਲ ਤਖ਼ਤ ਦੀ ਪੰਜ ਮੈਂਬਰੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਟਕਰਾਅ

09:58 AM Mar 16, 2025 IST

ਜੁਪਿੰਦਰਜੀਤ ਸਿੰਘ
ਚੰਡੀਗੜ੍ਹ, 16 ਮਾਰਚ
Akal Takht panel asks Punjabis to reach Golden Temple on March 18 ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੂੰ ਲੈ ਕੇ ਪੰਥਕ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੇ ਐਤਵਾਰ ਨੂੰ ਪੰਜਾਬ ਦੇ ਸਿੱਖ ਭਾਈਚਾਰੇ ਨੂੰ 18 ਮਾਰਚ ਨੂੰ ਹਰਿਮੰਦਰ ਸਾਹਿਬ ਪਹੁੰਚ ਕੇ ਮੈਂਬਰਸ਼ਿਪ ਲੈਣ ਦੀ ਅਪੀਲ ਕੀਤੀ ਹੈ। ਕਮੇਟੀ ਦੀ ਇਹ ਪੇਸ਼ਕਦਮੀ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੂੰ ਸਿੱਧੀ ਚੁਣੌਤੀ ਨਜ਼ਰ ਆ ਰਹੀ ਹੈ, ਜੋ 20 ਜਨਵਰੀ ਤੋਂ ਆਪਣੀ ਮੈਂਬਰਸ਼ਿਪ ਮੁਹਿੰਮ ਪਹਿਲਾਂ ਹੀ ਸ਼ੁਰੂ ਕਰ ਚੁੱਕਾ ਹੈ।

Advertisement

ਕਮੇਟੀ ਦੇ ਬੁਲਾਰੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ, ‘‘ਅਸੀਂ ਸਾਰੇ ਸਿੱਖਾਂ, ਪੰਜਾਬੀਆਂ ਤੇ ਪੰਥ ਹਿਤੈਸ਼ੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ 18 ਮਾਰਚ ਨੂੰ ਹਰਿਮੰਦਰ ਸਾਹਿਬ ਪਹੁੰਚਣ। ਅਰਦਾਸ ਮਗਰੋਂ ਸਵੇਰੇ 11 ਵਜੇ ਤੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਹੋਵੇਗੀ।’’ ਇਸ ਕਮੇਟੀ ਵਿਚ ਮਨਪ੍ਰੀਤ ਇਆਲੀ ਤੋਂ ਇਲਾਵਾ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ, ਸਤਵੰਤ ਕੌਰ ਤੇ ਇਕਬਾਲ ਸਿੰਘ ਝੂੰਦਾਂ ਸ਼ਾਮਲ ਹਨ। ਕਮੇਟੀ ਦਾ ਦਾਅਵਾ ਹੈ ਕਿ ਇਹ ਪਹਿਲਕਦਮੀ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਸਿਧਾਂਤਾਂ ਮੁਤਾਬਕ ਪੁਨਰਗਠਨ ਤੇੇ ਪਾਰਟੀ ਅੰਦਰ ਤਬਦੀਲੀ ਲਿਆਉਣ ਲਈ ਕੀਤੀ ਗਈ ਹੈ।

ਉਧਰ ਅਕਾਲ ਤਖ਼ਤ ਦੀ ਇਸ ਪੇਸ਼ਕਦਮੀ ਨਾਲ ਸ਼੍ਰੋਮਣੀ ਅਕਾਲੀ ਦਲ ਅਸਹਿਜ ਮਹਿਸੂਸ ਕਰ ਰਿਹਾ ਹੈ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਸ ਨੂੰ ਗ਼ੈਰਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰਜਿਸਟਰਡ ਪਾਰਟੀ ਹੈ। ਇਸ ਦੇ ਸੰਵਿਧਾਨ ਤੇ ਬਣਤਰ ਨੂੰ ਚੋਣ ਕਮਿਸ਼ਨ ਮਾਨਤਾ ਦਿੰਦਾ ਹੈ। ਕੋਈ ਵੀ ਵਿਅਕਤੀ ਜਾਂ ਸੰਗਠਨ ਇਸ ਦੇ ਨਾਮ ਤੇ ਬੈਨਰ ਹੇਠ ਬਰਾਬਰ ਮੈਂਬਰਸ਼ਿਪ ਮੁਹਿੰਮ ਨਹੀਂ ਚਲਾ ਸਕਦਾ ਤੇ ਇਹ ਪੂਰੀ ਤਰ੍ਹਾਂ ਗੈਰਕਾਨੂੰਨੀ ਹੈ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਹੁਣ ਤੱਕ 32 ਲੱਖ ਤੋਂ ਵੱਧ ਲੋਕ ਇਸ ਦੀ ਮੈਂਬਰਸ਼ਿਪ ਲੈ ਚੁੱਕੇ ਹਨ ਤੇ ਇਹ ਅਮਲ ਪੂਰੀ ਤਰ੍ਹਾਂ ਕਾਨੂੰਨੀ ਤੇ ਜਮਹੂਰੀ ਹੈ।

Advertisement

ਇਹ ਵੀ ਸੰਜੋਗ ਹੈ ਕਿ 18 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਜਥੇਬੰਦਕ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਅਜਿਹੇ ਵਿਚ ਦੋਵਾਂ ਧਿਰਾਂ ਦਰਮਿਆਨ ਸਿੱਧਾ ਸ਼ਕਤੀ ਪ੍ਰਦਰਸ਼ਨ ਹੋਵੇਗਾ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਟਕਰਾਅ ਸ਼੍ਰੋਮਣੀ ਅਕਾਲੀ ਦਲ ਅੰਦਰ ਵੱਡੀ ਫੁੱਟ ਦਾ ਸੰਕੇਤ ਹੈ, ਜਿਸ ਦਾ ਅਸਰ ਪੰਜਾਬ ਦੀ ਸਿਆਸਤ ’ਤੇ ਪੈ ਸਕਦਾ ਹੈ। ਉਂਝ ਇਹ ਦੇਖਣਾ ਕਾਫ਼ੀ ਦਿਲਚਸਪ ਹੋਵੇਗਾ ਕਿ 18 ਮਾਰਚ ਨੂੰ ਕਿਸ ਦਾ ਪੱਲੜਾ ਭਾਰੀ ਰਹਿੰਦਾ ਹੈ।

Advertisement
Tags :
Shiromani Akali Dal membership drive