For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਖਿੱਚੀ ਤਿਆਰੀ

08:44 AM Sep 05, 2024 IST
ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਖਿੱਚੀ ਤਿਆਰੀ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 4 ਸਤੰਬਰ
ਪੰਜਾਬ ਦੀ ਸਿਆਸਤ ਵਿੱਚ ਲੰਬਾ ਸਮਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਮੌਜੂਦਾ ਸਮੇਂ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਜ਼ੋਰ-ਸ਼ੋਰ ਨਾਲ ਚੋਣ ਮੈਦਾਨ ਵਿੱਚ ਨਿਤਰਣ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਇਨ੍ਹਾਂ ਚੋਣਾਂ ਲਈ ਪਾਰਟੀ ਵੱਲੋਂ ਰਣਨੀਤੀ ਤਿਆਰੀ ਕੀਤੀ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੇ ਬਰਨਾਲਾ ਜ਼ਿਮਨੀ ਚੋਣ ’ਚ ਚੋਣ ਪ੍ਰਚਾਰ ਲਈ ਪ੍ਰਚਾਰ ਮੁਹਿੰਮ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ। ਹਾਲਾਂਕਿ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੇ ਚੱਬੇਵਾਲ ਲਈ ਪ੍ਰਚਾਰ ਮੁਹਿੰਮ ਦਾ ਇੰਚਾਰਜ ਕਿਸੇ ਨੂੰ ਨਹੀਂ ਲਗਾਇਆ ਗਿਆ।
ਸ੍ਰੀ ਭੂੰਦੜ ਨੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਦੀ ਜ਼ਿਮਨੀ ਚੋਣ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਲਗਾਇਆ ਗਿਆ ਹੈ। ਇਸੇ ਤਰ੍ਹਾਂ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਲਗਾਇਆ ਗਿਆ ਹੈ।
ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰਚਾਰ ਮੁਹਿੰਮ ਦੇ ਨਵੇਂ ਇੰਚਾਰਜਾਂ ਨੂੰ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।

Advertisement

Advertisement
Advertisement
Author Image

joginder kumar

View all posts

Advertisement