ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਅੱਜ
08:46 AM Nov 05, 2024 IST
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੱਦੇ ਤਹਿਤ ਅਕਾਲੀ ਵਰਕਰਾਂ ਵਲੋਂ ਭਲਕੇ 5 ਨਵੰਬਰ ਨੂੰ ਸਵੇਰੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਲਗਾਉਣ ਦਾ ਫੈਸਲਾ ਲਿਆ ਹੈ। ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪਾਰਟੀ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਇਹ ਰੋਸ ਧਰਨਾ ਪਾਰਟੀ ਦੇ ਸੱਦੇ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਲਗਾਇਆ ਜਾਵੇਗਾ, ਜਿਸ ਵਿਚ ਸਮੁੱਚੇ ਅਹੁਦੇਦਾਰ, ਮੈਂਬਰ ਅਤੇ ਪਾਰਟੀ ਆਗੂ ਸ਼ਾਮਲ ਹੋਣਗੇ। ਸ੍ਰੀ ਗੋਲਡੀ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਕਿਸਾਨ ਤੇ ਉਸਦੀ ਫਸਲ ਰੁਲ੍ਹ ਰਹੇ ਹਨ , ਡੀਏਪੀ ਖਾਦ ਕਿਸਾਨਾਂ ਨੂੰ ਨਹੀਂ ਮਿਲ ਰਹੀ, ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਨਹੀਂ ਹਨ ਜਿਸ ਕਾਰਨ ਕਿਸਾਨਾਂ ਨੂੰ ਖੁਆਰ ਹੋਣਾ ਪੈ ਰਿਹਾ ਹੈ।
Advertisement
Advertisement