ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਦਾ ਹਸ਼ਰ ਦੇਖ ਸ਼੍ਰੋਮਣੀ ਅਕਾਲੀ ਦਲ ਨੇ ਦੜ ਵੱਟੀ: ਖੁੱਡੀਆਂ

07:51 AM May 10, 2024 IST
ਮਾਨਸਾ ਨੇੜਲੇ ਪਿੰਡ ਕੋਟਲੱਲੂ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਗੁਰਮੀਤ ਸਿੰਘ ਖੁੱਡੀਆਂ।

ਜੋਗਿੰਦਰ ਸਿੰਘ ਮਾਨ
ਮਾਨਸਾ, 9 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ,‘‘25 ਸਾਲਾਂ ਤੋਂ ਭਾਜਪਾ ਨਾਲ ਬੁਰਕੀ ਸਾਂਝੀ ਰੱਖਣ ਅਤੇ ਕੇਂਦਰੀ ਵਜ਼ੀਰੀਆਂ ਮਾਨਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹੁਣ ਦਿੱਲੀ ਦੀਆਂ ਪਾਰਟੀਆਂ ’ਚੋਂ ਬੂ ਆਉਣ ਦਾ ਡਰਾਮਾ ਕਰਨ ਲੱਗ ਪਏ ਹਨ, ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਅੰਦਰਖਾਤੇ ਹੁਣ ਵੀ ਇੱਕ ਹਨ ਅਤੇ ਚੋਣਾਂ ਤੋਂ ਬਾਅਦ ਬਾਦਲ ਭਾਜਪਾ ਦੀ ਸ਼ਰਨ ਵਿੱਚ ਖੁੱਲ੍ਹੇਆਮ ਹੀ ਦਿਖਾਈ ਦੇਣਗੇ।’’ ਉਹ ਪਿੰਡ ਉੱਭਾ, ਬੁਰਜ ਢਿੱਲਵਾਂ, ਬੁਰਜ ਹਰੀ, ਤਾਮਕੋਟ, ਕੋਟਲੱਲੂ, ਬਰਨਾਲਾ, ਖਾਰਾ, ਹੀਰੇਵਾਲਾ, ਡੇਲੂਆਣਾ ਅਤੇ ਮਾਨਸਾ ਸ਼ਹਿਰ ਦੇ ਵਾਰਡ ਨੰਬਰ-17 ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਖੁੱਡੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਦੜ ਵੱਟਣ ਦਾ ਕਾਰਨ ਪੰਜਾਬ ’ਚ ਭਾਜਪਾ ਦਾ ਲੋਕਾਂ ਵੱਲੋਂ ਵੱਡੇ ਪੱਧਰ ’ਤੇ ਹੋ ਰਿਹਾ ਵਿਰੋਧ ਹੈ। ਉਨ੍ਹਾਂ ਕਿਹਾ ਕਿ ਅਕਾਲੀ, ਕਾਂਗਰਸੀ ਤੇ ਭਾਜਪਾਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੇਖ-ਦੇਖ ਝੁਰ ਰਹੇ ਹਨ, ਕਿਉਂਕਿ ਸਹੀ ਅਰਥਾਂ ’ਚ ਲੋਕਾਂ ਦੀ ਸਰਕਾਰ ਤੋਂ ਪੰਜਾਬੀ ਖ਼ੁਸ਼ ਹਨ ਅਤੇ ਇਨ੍ਹਾਂ ਨੂੰ ਮੂੰਹ ਨਹੀਂ ਲਾ ਰਹੇ ਹਨ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ 2 ਸਾਲਾਂ ਦੇ ਛੋਟੇ ਜਿਹੇ ਅਰਸੇ ਦੌਰਾਨ ਹੀ ਘਰੇਲੂ ਖ਼ਪਤਕਾਰਾਂ ਨੂੰ ਬਿਜਲੀ ਦੇ 600 ਯੂਨਿਟ ਮੁਆਫ਼ ਕਰ ਦਿੱਤੇ ਗਏ ਹਨ ਅਤੇ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ, ਇਸੇ ਤਰ੍ਹਾਂ ਸਿਹਤ ਸਹੂਲਤ ਨੂੰ ਲੋਕਾਂ ਦੇ ਨੇੜੇ ਕਰਨ ਲਈ 829 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਹੁੰਦਿਆਂ ਹਾਦਸਿਆਂ ਦੇ ਮੱਦੇਨਜ਼ਰ ‘ਸੜਕ ਸੁਰੱਖਿਆ ਫੋਰਸ’ ਗਠਿਤ ਕੀਤੀ ਗਈ ਹੈ ਅਤੇ ਬਹੁਤ ਸਾਰੇ ਟੌਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਪਾਲਣ ਲਈ ਮੁਫ਼ਤ ਅਤੇ 15-15 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਚਿਰਾਂ ਤੋਂ ਬੰਦ ਪਏ ਸੂਏ ਤੇ ਕੱਸੀਆਂ ’ਚੋਂ ਘਾਹ ਸਾਫ਼ ਕਰਵਾ ਕੇ ਨਹਿਰੀ ਪਾਣੀ ਚੱਲਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣੀ ਸ਼ੁਰੂ ਕੀਤੀ ਗਈ ਹੈ।
ਸ੍ਰੀ ਖੁੱਡੀਆਂ ਨੇ ਦਾਅਵਾ ਕੀਤਾ ਕਿ ਦੇਸ਼ ’ਚ ਤਾਨਸ਼ਾਹੀ ਤੇ ਆਪਹੁਦਰੀਆਂ ਕਰਨ ਵਾਲੀ ਮੋਦੀ ਸਰਕਾਰ ਦੇ ਦਿਨ ਪੁੱਗ ਚੁੱਕੇ ਹਨ ਅਤੇ 4 ਜੂਨ ਨੂੰ ਭਾਰਤ ਵਿੱਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਭੂਮਿਕਾ ਹੋਵੇਗੀ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਹਰ ਤਰ੍ਹਾਂ ਬਿਹਤਰੀ ਲਈ ਉਹ ‘ਆਪ’ ਦੇ ਉਮੀਦਵਾਰਾਂ ਨੂੰ ਵੋਟ ਦੇਣ ਤਾਂ ਜੋ ਦੇਸ਼ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Advertisement

Advertisement