ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਮੰਗਲ ਸਿੰਘ ਦਾ ਦੇਹਾਂਤ

08:15 AM Oct 23, 2023 IST

ਬਟਾਲਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਮੰਗਲ ਸਿੰਘ ਬਟਾਲਾ (59) ਦਾ ਅੱਜ ਤੜਕਸਾਰ ਦਿਲ ਦੀ ਧੜਕਣ ਰੁਕਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੱਜ ਸਸਕਾਰ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਹਲਕਾ ਸ੍ਰੀ ਹਰਗੋਬਿੰਦਪੁਰ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਜੱਜ ਮਸਾਣੀਆ, ਰਿਆੜਕੀ ਸੱਥ ਹਰਪੁਰਾ ਧੰਦੋਈ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਖਹਿਰਾ, ਐੱਸਜੀਪੀਸੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਹਾਜ਼ਰ ਸਨ। ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਹਲਕਾ ਕਾਦੀਆਂ ਤੋਂ ਪਾਰਟੀ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਦੁੱਖ ਪ੍ਰਗਟਾਇਆ।

Advertisement

Advertisement