ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਨੂੰ ਸੁਰਜੀਤ ਕਰਨ ਦਾ ਮੁੱਢ ਬੱਝੇਗਾ: ਢੀਂਡਸਾ

09:01 AM Aug 20, 2024 IST
ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ।

ਜਗਤਾਰ ਸਿੰਘ ਨਹਿਲ
ਲੌਂਗੋਵਾਲ, 19 ਅਗਸਤ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਇਥੇ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿੱਚ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਕੀਤੇ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸਿਜਦਾ ਕਰਨ ਲਈ ਸੰਗਤ ਵਿੱਚ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜਾ ਪੰਥਕ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਵੇਗਾ। ਇਥੇ ਵਿਸ਼ਾਲ ਇਕੱਠ ਹੋਵੇਗਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਦਾ ਮੁੱਢ ਬੱਝੇਗਾ।
ਬਲਦੇਵ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਮਜ਼ਬੂਤ ਕਰਨ ਲਈ ਲੋਕ ਉਤਾਵਲੇ ਹਨ ਕਿਉਂਕਿ ਸੰਗਤ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਨਹੀਂ ਦੇਖਣਾ ਚਾਹੁੰਦੀ। ਉਨ੍ਹਾਂ ਕਿਹਾ ਕਿ ਜਿੰਨਾ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਮਜ਼ੋਰ ਹੋਇਆ ਐਨਾ ਕਦੇ ਵੀ ਨਹੀਂ ਹੋਇਆ। ਲੋਕਾਂ ਵਿੱਚ ਸੁਖਬੀਰ ਬਾਦਲ ਖਿਲਾਫ਼ ਬਹੁਤ ਗੁੱਸਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਸੰਤ ਲੌਂਗੋਵਾਲ ਦੀ ਸੋਚ ਵਾਲਾ ਅਕਾਲੀ ਦਲ ਆਵੇਗਾ। ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੰਤ ਲੌਂਗੋਵਾਲ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਅਸਲ ਅਕਾਲੀ ਦਲ ਦਾ ਵੀ ਨਿਤਾਰਾ ਹੋ ਜਾਵੇਗਾ ਕਿ ਅਕਾਲੀ ਵਰਕਰ ਤੇ ਅਕਾਲੀ ਸੋਚ ਵਾਲੀ ਸੰਗਤ ਕਿਸ ਨਾਲ ਖੜ੍ਹੀ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਸਮੂਹ ਸੰਗਤ ਨੂੰ ਸੱਦਾ ਦਿੱਤਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਵਿੱਚ ਹਿੱਸਾ ਪਾਉਣ ਤਾਂ ਕਿ ਪੰਥ ਤੇ ਪੰਜਾਬ ਮਜ਼ਬੂਤ ਤੇ ਖੁਸ਼ਹਾਲ ਹੋਵੇ। ਇਸ ਮੌਕੇ ਆਗੂਆਂ ਨੇ ਸਟੇਜ ਅਤੇ ਪਾਰਕਿੰਗ ਦਾ ਵੀ ਜਾਇਜ਼ਾ ਲਿਆ।

Advertisement

ਸੰਤ ਹਰਚੰਦ ਸਿੰਘ ਦੀ ਬਰਸੀ ਮੌਕੇ ਖੂਨਦਾਨ ਕੈਂਪ

ਲੌਂਗੋਵਾਲ (ਪੱਤਰ ਪ੍ਰੇਰਕ):

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 39ਵੀਂ ਬਰਸੀ ਮੌਕੇ 20 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਲੌਂਗੋਵਾਲ ਦੀ ਅਨਾਜ ਮੰਡੀ ਵਿੱਚ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸੰਗਰੂਰ ਦੇ ਡਿਪਟੀ ਕਮੀਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਮਨ ਅਰੋੜਾ ਸ਼ਿਰਕਤ ਕਰਨਗੇ। ਮਗਰੋਂ ਉਹ ਖੂਨ ਦਾਨ ਕੈਂਪ ਦੀ ਸ਼ੁਰੂਆਤ ਕਰਨਗੇ।

Advertisement

Advertisement
Advertisement