ਸ਼੍ਰੋਮਣੀ ਕਮੇਟੀ ਨੇ ਸਾਲ 2024-25 ਲਈ 12 ਅਰਬ 60 ਕਰੋੜ 97 ਲੱਖ ਰੁਪਏ ਦਾ ਬਜਟ ਪਾਸ ਕੀਤਾ
12:42 PM Mar 29, 2024 IST
Advertisement
ਚੰਡੀਗੜ੍ਹ, 29 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਅੱਜ ਵਿੱਤੀ ਵਰ੍ਹੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇਂ ਲੱਖ ਅਠੱਤੀ ਹਜ਼ਾਰ ਦਾ ਬਜਟ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਜਲਾਸ ਅੱਜ ਅਰਦਾਸ ਬਾਅਦ ਸ਼ੁਰੂ ਹੋ ਗਿਆ। । ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਜਲਾਸ ਹੋਇਆ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਤੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਮੈਂਬਰ ਸਾਹਿਬਾਨ ਮੌਜੂਦ ਸਨ।
Advertisement
Advertisement
Advertisement