ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

09:19 PM Jun 29, 2023 IST
Advertisement

ਦਰਸ਼ਨ ਸਿੰਘ ਸੋਢੀ

ਐਸਏਐਸ ਨਗਰ (ਮੁਹਾਲੀ), 25 ਜੂਨ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ। ਇਸ ਮੌਕੇ ਅੱਜ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਮਗਰੋਂ ਸਾਰਾ ਦਿਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਨੇ ਕਥਾ, ਕੀਰਤਨ ਤੇ ਗੁਰਮਤਿ ਵਿਚਾਰਾਂ ਕੀਤੀਆਂ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ ਦਾ ਬਦਲਾ ਲੈ ਕੇ ਪਹਿਲੇ ਖ਼ਾਲਸਾ ਰਾਜ ਦੀ ਨੀਂਹ ਰੱਖੀ ਅਤੇ ਲੋਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।

‘ਆਪ’ ‘ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸਾਫ਼ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨੀਅਤ ਵਿੱਚ ਖੋਟ ਦਿਖਾਈ ਦੇ ਰਹੀ ਹੈ। ਭਗਵੰਤ ਮਾਨ ਪੰਜਾਬ ਦੇ ਖ਼ਰਚੇ ‘ਤੇ ਆਪਣੇ ਗੁਰੂ ਅਰਵਿੰਦ ਕੇਜਰੀਵਾਲ ਨੂੰ ਹਵਾਈ ਝੂਟਿਆਂ ਰਾਹੀਂ ਖ਼ੁਸ਼ ਕਰਦਿਆਂ ਸੂਬੇ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੇ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਤੇ ਚਰਨਜੀਤ ਸਿੰਘ ਕਾਲੇਵਾਲ ਨੇ ਚੱਪੜਚਿੜੀ ਜੰਗੀ ਮੈਦਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ।

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ

ਅੰਮ੍ਰਿਤਸਰ (ਟਨਸ): ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਾਲਮਾਂ ਨੂੰ ਸੋਧ ਕੇ ਸਿੱਖ ਰਾਜ ਕਾਇਮ ਕੀਤਾ ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਜਰਨੈਲ ਦੇ ਜੀਵਨ ਤੋਂ ਸੇਧ ਲੈਣ।

Advertisement
Tags :
ਸ਼ਹੀਦੀਸਿੰਘਸ਼੍ਰੋਮਣੀਕਮੇਟੀਦਿਹਾੜਾਬਹਾਦਰਬੰਦਾਬਾਬਾਮਨਾਇਆ
Advertisement