For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਦਾ ਵਫ਼ਦ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਮਿਲਿਆ

05:41 AM Jan 25, 2025 IST
ਸ਼੍ਰੋਮਣੀ ਕਮੇਟੀ ਦਾ ਵਫ਼ਦ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਮਿਲਿਆ
ਸ਼੍ਰੋਮਣੀ ਕਮੇਟੀ ਦਾ ਵਫ਼ਦ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਮਿਲਦਾ ਹੋਇਆ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਦਿੱਲੀ ’ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸੂਚੀ ਅਨੁਸਾਰ ਸਾਰੇ ਵੀਜ਼ੇ ਦੇਣ ਅਤੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥਾ ਭੇਜੇ ਜਾਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਗਏ ਇਸ ਵਫਦ ਵਿੱਚ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਮੌਜੂਦ ਸਨ।
ਇਸ ਸਬੰਧੀ ਕੁਲਵੰਤ ਸਿੰਘ ਮੰਨਣ ਤੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਕੁਝ ਸਮੇਂ ਤੋਂ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਵੱਡੀ ਗਿਣਤੀ ਵੀਜ਼ੇ ਕੱਟੇ ਜਾ ਰਹੇ ਹਨ, ਜਿਸ ਕਾਰਨ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਖਾਲਸਾ ਸਾਜਨਾ ਦਿਵਸ (ਵਿਸਾਖੀ), ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਤੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਥੇ ਭੇਜੇ ਜਾਂਦੇ ਹਨ ਪਰ ਪਿਛਲੇ ਕੁਝ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸਿੱਖ ਸ਼ਰਧਾਲੂਆਂ ਦੀ ਪੂਰੀ ਸੂਚੀ ਨੂੰ ਪਾਕਿਸਤਾਨ ਵੱਲੋਂ ਵੀਜ਼ਾ ਨਹੀਂ ਦਿੱਤਾ ਜਾਂਦਾ। ਅੱਜ ਇਹ ਮਾਮਲਾ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਕੋਲ ਉਠਾਇਆ ਗਿਆ ਅਤੇ ਮੰਗ ਕੀਤੀ ਗਈ ਕਿ ਸ਼੍ਰੋਮਣੀ ਕਮੇਟੀ ਦੀ ਸੂਚੀ ਵਿੱਚੋਂ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜੇ ਜਾਣ ਦੀ ਮੰਗ ਕੀਤੀ ਗਈ ਹੈ।

Advertisement

Advertisement
Advertisement
Author Image

joginder kumar

View all posts

Advertisement