ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇ ਹੋਰਾਂ ਦਾ ਸੇਵਾਮੁਕਤੀ ਮੌਕੇ ਸਨਮਾਨ
10:32 AM Apr 01, 2024 IST
Advertisement
ਪੱਤਰ ਪ੍ਰੇਰਕ
ਅੰਮ੍ਰਿਤਸਰ, 31 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਪਰਮਜੀਤ ਸਿੰਘ, ਸੁਪਰਵਾਈਜ਼ਰ ਨਿਰੰਜਨ ਸਿੰਘ, ਸਹਾਇਕ ਸੁਪਰਵਾਈਜਰ ਇੰਦਰਜੀਤ ਸਿੰਘ, ਗੁਰਦੁਆਰਾ ਇੰਸਪੈਕਟਰ ਲਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸੁਪਰਵਾਈਜ਼ਰ ਸੁਖਦੇਵ ਸਿੰਘ ਤੁੜ ਤੇ ਕਾਰਪੈਂਟਰ ਸੁਖਦੇਵ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਡਿਊਟੀ ਮਿਲਣੀ ਵੱਡੇ ਭਾਗਾਂ ਦੀ ਗੱਲ ਹੈ। ਉਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕੀਤੀ।
Advertisement
Advertisement
Advertisement