ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਚੋਣਾਂ: ਵੋਟਾਂ ਬਣਾਉਣ ਲਈ ਦੋ ਮਹੀਨੇ ਦੀ ਮੋਹਲਤ ਮੰਗੀ

10:54 AM Nov 15, 2023 IST
ਵੋਟਾਂ ਬਣਾਉਣ ਲਈ ਅਧਿਕਾਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਪੰਥਕ ਆਗੂ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 14 ਨਵੰਬਰ
ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਿੱਖ ਵੋਟਰਾਂ ਵਿੱਚ ਉਤਸ਼ਾਹ ਦੇਖਣ ਲਈ ਨੂੰ ਮਿਲ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਆਪਣੀ ਵੋਟ ਬਣਵਾ ਰਹੇ ਹਨ। ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ (ਸੈਕਟਰ-68) ਦੇ ਵਸਨੀਕਾਂ ਨੇ ਐਸਜੀਪੀਸੀ ਚੋਣਾਂ ਦੇ ਮੱਦੇਨਜ਼ਰ ਅੱਜ ਹਲਕਾ ਪਟਵਾਰੀ ਮੈਡਮ ਸੋਨਮ ਰਾਹੀਂ ਕਰੀਬ 400 ਫਾਰਮ ਭਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕਰਵਾਏ।
ਇਸ ਮੌਕੇ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਪੰਥਕ ਆਗੂ ਜਥੇਦਾਰ ਦਲਜੀਤ ਸਿੰਘ ਕੁੰਭੜਾ, ਮਨਜੀਤ ਸਿੰਘ ਮੇਵਾ, ਨੰਬਰਦਾਰ ਓਂਕਾਰ ਸਿੰਘ, ਨੰਬਰਦਾਰ ਦਲਜੀਤ ਸਿੰਘ, ਨੰਬਰਦਾਰ ਜਸਵੀਰ ਸਿੰਘ, ਅਜੈਬ ਸਿੰਘ, ਲਾਭ ਸਿੰਘ, ਮਨਦੀਪ ਸਿੰਘ ਅਤੇ ਹੋਰ ਮੋਹਤਬਰਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਸਬੰਧੀ ਫਾਰਮ ਭਰਨ ਦੀ ਭਲਕੇ 15 ਨਵੰਬਰ ਅੰਤਿਮ ਤਰੀਕ ਹੈ। ਪੰਥਕ ਆਗੂਆਂ ਦੇ ਸਾਂਝੇ ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਆਮ ਨਾਗਰਿਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਵੋਟਾਂ ਬਣਾਉਣ ਲਈ ਦੋ ਮਹੀਨੇ ਦੀ ਹੋਰ ਮੋਹਲਤ ਦਿੱਤੀ ਜਾਵੇ। ਉਨ੍ਹਾਂ ਤਰਕ ਦਿੱਤਾ ਕਿ ਪਹਿਲਾਂ ਕਿਸਾਨ ਅਤੇ ਆਮ ਲੋਕ ਝੋਨਾ ਕੱਟਣ ਤੇ ਕਣਕ ਦੀ ਬਜਿਾਈ ਵਿੱਚ ਰੁੱਝੇ ਹੋਏ ਸਨ ਅਤੇ ਫਿਰ ਕੌਮੀ ਤਿਉਹਾਰ ਆ ਗਏ। ਇਸ ਕਾਰਨ ਵੱਡੀ ਗਿਣਤੀ ਵਿੱਚ ਲੋਕ ਆਪਣੀ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਹਨ। ਇਸ ਲਈ ਪੰਥਕ ਸੋਚ ਰੱਖਣ ਵਾਲੇ ਵਿਅਕਤੀਆਂ ਅਤੇ ਨਵੇਂ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਲਈ ਢੁਕਵਾਂ ਸਮਾਂ ਦਿੱਤਾ ਜਾਵੇ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਬੰਧਤ ਅਮਲੇ ਵੱਲੋਂ ਪੋਲਿੰਗ ਬੂਥਾਂ ’ਤੇ ਜਾ ਕੇ ਸਿੱਖ ਵੋਟਰਾਂ ਦੀਆਂ ਵੋਟਾਂ ਨਹੀਂ ਬਣਾਈਆਂ ਗਈਆਂ ਹਨ।

Advertisement

ਫਾਰਮ ਜਮ੍ਹਾਂ ਕਰਵਾਉਣ ਲਈ ਦਫ਼ਤਰਾਂ ਦੀ ਗਿਣਤੀ ਵਧਾਉਣ ਦੀ ਮੰਗ

ਚੰਡੀਗੜ੍ਹ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀਆਂ ਬਣ ਰਹੀਆਂ ਵੋਟਾਂ ਦੇ ਸਬੰਧ ਵਿੱਚ ਅੱਜ ਯੂਟੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਲਿਖਤੀ ਮੰਗ ਪੱਤਰ ਵੀ ਸੌਂਪਿਆ ਗਿਆ। ਸ੍ਰੀ ਬੁਟੇਰਲਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀਆਂ ਵੋਟਾਂ ਲਈ ਮੈਂਬਰਸ਼ਿਪ ਫਾਰਮ ਜਮ੍ਹਾਂ ਕਰਵਾਉਣ ਵਾਸਤੇ ਸਬ-ਸੈਂਟਰ ਖੋਲ੍ਹਣ ਲਈ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫਾਰਮ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਡੀ.ਸੀ. ਦਫ਼ਤਰ ਵੱਲੋਂ 15 ਨਵੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜੋ ਕਿ 11 ਦਸੰਬਰ ਤੱਕ ਭਰੇ ਜਾਣਗੇ। ਵੋਟ ਫਾਰਮ ਜਮ੍ਹਾਂ ਕਰਵਾਉਣ ਦੇ ਕੰਮ ਵਾਸਤੇ ਦਫ਼ਤਰ ਵੱਲੋਂ ਵੱਖ-ਵੱਖ ਖੇਤਰਾਂ ਦੇ ਲਈ 10 ਅਧਿਕਾਰੀਆਂ ਦੇ ਦਫ਼ਤਰ ਨਿਸ਼ਚਿਤ ਕੀਤੇ ਗਏ ਹਨ, ਇਨ੍ਹਾਂ ਦੀ ਗਿਣਤੀ ਵਧਾਈ ਜਾਵੇ।

Advertisement
Advertisement