ਸ਼੍ਰੋਮਣੀ ਕਮੇਟੀ ਚੋਣਾਂ: ਚੋਣ ਅਫ਼ਸਰ ਵੱਲੋਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਪਿੰਡਾਂ ਦਾ ਦੌਰਾ ਕਰ ਕੇ ਜਾਇਜ਼ਾ ਲਿਆ। ਉਨ੍ਹਾਂਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਾਉਣ ਲਈ ਅੱਗੇ ਆ ਕੇ 29 ਫਰਵਰੀ 2024 ਤੱਕ ਆਪਣੀਆਂ ਵੋਟਾਂ ਬਣਵਾਉਣ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕਾ 63-ਖੰਨਾ ਲਈ ਉਪ ਮੰਡਲ ਮੈਜਿਸਟਰੇਟ (ਖੰਨਾ) ਰਿਵਾਈਜਿੰਗ ਅਥਾਰਟੀ ਹੋਣਗੇ ਜਦਕਿ 64-ਪਾਇਲ ਲਈ ਉਪ ਮੰਡਲ ਮੈਜਿਸਟਰੇਟ (ਪਾਇਲ), 65-ਦੋਰਾਹਾ ਲਈ ਰਿਜਨਲ ਟਰਾਂਸਪੋਰਟ ਅਥਾਰਿਟੀ ਲੁਧਿਆਣਾ, 66-ਪੱਖੋਵਾਲ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, 67-ਰਾਏਕੋਟ ਲਈ ਤਹਿਸੀਲਦਾਰ ਰਾਏਕੋਟ, 68-ਜਗਰਾਓਂ ਲਈ ਉਪ ਮੰਡਲ ਮੈਜਿਸਟਰੇਟ ਜਗਰਾਓਂ, 69-ਸਿੱਧਵਾਂ ਬੇਟ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), 70-ਮੁੱਲਾਂਪੁਰ ਦਾਖਾ ਲਈ ਜ਼ਿਲ੍ਹਾ ਮਾਲ ਅਫ਼ਸਰ, 71-ਲੁਧਿਆਣਾ ਦੱਖਣੀ ਲਈ ਸੰਯੁਕਤ ਕਮਿਸ਼ਨਰ (ਏ) ਨਗਰ ਨਿਗਮ, 72-ਲੁਧਿਆਣਾ ਪੱਛਮੀ ਲਈ ਉਪ ਮੰਡਲ ਮੈਜਿਸਟਰੇਟ (ਪੱਛਮੀ), 73- ਉੱਤਰੀ ਲਈ ਸੰਯੁਕਤ ਕਮਿਸ਼ਨਰ, (ਕੇ) ਨਗਰ ਨਿਗਮ, 74-ਦਿਹਾਤੀ ਲਈ ਉਪ ਮੰਡਲ ਮੈਜਿਸਟਰੇਟ (ਪੂਰਬੀ) ਅਤੇ 75-ਸਮਰਾਲਾ ਲਈ ਤਹਿਸੀਲਦਾਰ ਸਮਰਾਲਾ ਰਿਵਾਈਜਿੰਗ ਅਥਾਰਟੀ ਹਨ।