For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਚੋਣਾਂ: ਬਾਦਲਾਂ ਖ਼ਿਲਾਫ਼ ਸਾਂਝਾ ਮੰਚ ਬਣਾਉਣ ’ਤੇ ਜ਼ੋਰ

07:52 AM Nov 06, 2023 IST
ਸ਼੍ਰੋਮਣੀ ਕਮੇਟੀ ਚੋਣਾਂ  ਬਾਦਲਾਂ ਖ਼ਿਲਾਫ਼ ਸਾਂਝਾ ਮੰਚ ਬਣਾਉਣ ’ਤੇ ਜ਼ੋਰ
ਅੰਮ੍ਰਤਿਸਰ ਵਿੱਚ ਮੀਟਿੰਗ ਮਗਰੋਂ ਸਿੱਖ ਜਥੇਬੰਦੀਆ ਦੇ ਪ੍ਰਤੀਨਿਧ।
Advertisement
ਜਗਤਾਰ ਸਿੰਘ ਲਾਂਬਾ
ਅੰਮ੍ਰਤਿਸਰ, 5 ਨਵੰਬਰ
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਅੱਜ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਮੀਟਿੰਗ ਕੀਤੀ। ਇਸ ਵਿਚ ਬਾਦਲ ਵਿਰੋਧੀ ਧਿਰਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਤੇ ਸਾਂਝੇ ਉਮੀਦਵਾਰ ਮੈਦਾਨ ਵਿੱਚ ਉਤਾਰਨ ਦੀ ਅਪੀਲ ਕੀਤੀ ਗਈ।
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ  ਕਿ ਮੀਟਿੰਗ ਵਿੱਚ ਭਾਈ ਗੁਰਨੇਕ ਸਿੰਘ (ਕਲਗੀਧਰ ਅੰਮ੍ਰਤਿ ਸੰਚਾਰ ਜਥਾ), ਭਾਈ ਸੁਖਜੀਤ ਸਿੰਘ ਖੋਸੇ (ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ), ਭਾਈ ਨਰੈਣ ਸਿੰਘ ਚੌੜਾ (ਅਕਾਲ ਫ਼ੈਡਰੇਸ਼ਨ),  ਭਾਈ ਦਿਲਬਾਗ ਸਿੰਘ ਸੁਲਤਾਨਵਿੰਡ (ਜਥਾ ਸਿਰਲੱਥ ਖ਼ਾਲਸਾ), ਸਿੱਖ ਵੈੱਲਫੇਅਰ ਸੁਸਾਇਟੀ ਤੋਂ ਬਲਦੇਵ ਸਿੰਘ ਸਿਰਸਾ, ਭਾਈ ਸੁਖਦੇਵ ਸਿੰਘ ਬੰਡਾਲਾ,  ਸੁਖਰਾਜ ਸਿੰਘ ਨਿਆਮੀਵਾਲਾ, ਸਤਿਕਾਰ ਕਮੇਟੀ ਦੇ  ਤਰਲੋਚਨ ਸਿੰਘ ਸੋਹਲ, ਮਨਜੀਤ ਸਿੰਘ ਝਬਾਲ, ਕੁਲਦੀਪ ਸਿੰਘ ਮੋਦੇ, ਲਖਬੀਰ ਸਿੰਘ ਮਹਾਲਮ ਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂ ਭਾਈ ਪਾਲ ਸਿੰਘ ਫਰਾਂਸ ਸ਼ਮਾਲ ਹੋਏ। ਬੁਲਾਰਿਆਂ ਨੇ ਜ਼ੋਰ ਦਿੱਤਾ ਕਿ ਬਾਦਲਕਿਆਂ ਨੂੰ ਗੁਰਧਾਮਾਂ ਦੇ ਪ੍ਰਬੰਧ ਵਿੱਚੋਂ ਵੱਖ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਤਿਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਸਿੱਖ ਸਦਭਾਵਨਾ ਦਲ ਦੇ ਭਾਈ ਬਲਦੇਵ ਸਿੰਘ ਵਡਾਲਾ, ਪੰਥ ਸੇਵਕ ਜੁਝਾਰੂ ਸ਼ਖ਼ਸੀਅਤ ਭਾਈ ਦਲਜੀਤ ਸਿੰਘ ਬਿੱਟੂ, ਦਲ ਖ਼ਾਲਸਾ ਤੇ ਹੋਰ ਪੰਥਕ ਗਰੁੱਪ ਇੱਕ ਮੰਚ ’ਤੇ ਇਕੱਠੇ ਹੋਣ। ਉਨ੍ਹਾਂ ਕਿਹਾ ਕਿ  ਬਾਦਲ ਦਲ ਦੇ ਉਮੀਦਵਾਰ ਖ਼ਿਲਾਫ਼ ਪੰਥਕ ਜਥੇਬੰਦੀਆਂ ਦਾ ਇੱਕੋ ਸਾਂਝਾ ਉਮੀਦਵਾਰ ਹੋਵੇ ਤਾਂ ਜੋ ਬਾਦਲ ਦਲ  ਨੂੰ  ਟੱਕਰ ਦਿੱਤੀ ਜਾ ਸਕੇ। ਇਸ ਮੌਕੇ 11 ਮੈਂਬਰੀ ਕਮੇਟੀ ਬਣਾਈ ਗਈ ਜੋ ਸ਼੍ਰੋਮਣੀ ਕਮੇਟੀ ਚੋਣਾਂ ’ਚ ਦਰਪੇਸ਼ ਮੁਸ਼ਕਿਲਾਂ ਬਾਰੇ ਸਰਕਾਰੀ ਅਧਿਕਾਰੀਆਂ ਨੂੰ ਮਿਲੇਗੀ ਤੇ ਏਕੇ ਦੇ ਯਤਨਾਂ ਲਈ ਸਿਮਰਨਜੀਤ ਸਿੰਘ ਮਾਨ, ਜਥੇਦਾਰ ਰਣਜੀਤ ਸਿੰਘ, ਬਲਦੇਵ ਸਿੰਘ ਵਡਾਲਾ ਦੇ ਹੋਰ ਪੰਥਕ ਗਰੁੱਪਾਂ ਨਾਲ ਰਾਬਤਾ ਬਣਾਏਗੀ।
Advertisement
Advertisement
Author Image

sukhwinder singh

View all posts

Advertisement
Advertisement
×