ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਵੇਲੇ ਸ਼ਰਤਾਂ ਦੀ ਕੀਤੀ ਜਾ ਰਹੀ ਹੈ ਅਣਦੇਖੀ: ਧਾਮੀ

08:57 AM Aug 29, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੜ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸਐੱਸ ਸਾਰੋਂ ਕੋਲੋਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਸਮੇਂ ਸ਼ਰਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਉਹ ਇਸ ਮਾਮਲੇ ਦੀ ਪੜਤਾਲ ਕਰਵਾਉਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦੀ ਪਾਲਣਾ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤ ਕੋਲੋਂ ਇਹ ਸੂਚਨਾ ਪ੍ਰਾਪਤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਲੋਕ ਸਭਾ ਚੋਣਾਂ ਵਾਲੀ ਸੂਚੀ ਨੂੰ ਅਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰ੍ਹੇਆਮ ਅਣਗੌਲਿਆ ਕੀਤਾ ਜਾ ਰਿਹਾ ਹੈ। ਸ੍ਰੀ ਧਾਮੀ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿੱਚ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਖੁਦ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ ਪਰ ਇਸ ’ਤੇ ਗੌਰ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇੰਝ ਜਾਪਦਾ ਹੈ ਜਿਵੇਂ ਗੁਰਦੁਆਰਾ ਚੋਣ ਕਮਿਸ਼ਨਰ ਸੂਬਾ ਸਰਕਾਰ ਦੇ ਪ੍ਰਭਾਵ ਹੇਠ ਕੰਮ ਕਰ ਰਹੇ ਹਨ, ਕਿਉਂਕਿ ਇਤਰਾਜ਼ ਮਗਰੋਂ ਵੀ ਗਲਤ ਵੋਟਾਂ ਬਣਨ ਦਾ ਰੁਝਾਨ ਨਿਰੰਤਰ ਜਾਰੀ ਹੈ। ਸਿੱਖ ਸੰਸਥਾ ਦੇ ਨੁਮਾਇੰਦੇ ਚੁਣਨ ਦਾ ਅਧਿਕਾਰ ਕੇਵਲ ਸਾਬਤ ਸੂਰਤ ਸਿੱਖਾਂ ਕੋਲ ਹੀ ਹੋਣਾ ਜ਼ਰੂਰੀ ਹੈ। ਉਨ੍ਹਾਂ ਕਮਿਸ਼ਨਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਬੇਨਿਯਮੀਆਂ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Advertisement

Advertisement