ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਦੀ ਹਰ ਮਦਦ ਲਈ ਤਿਆਰ: ਧਾਮੀ

08:48 AM Nov 04, 2024 IST
ਗੁਰਦੁਆਰਾ ਸ਼ਹੀਦਗੰਜ ਸਾਹਿਬ ਤਿਲਕ ਵਿਹਾਰ ਦਿੱਲੀ ਵਿੱਚ ਕੀਰਤਨ ਕਰਦਾ ਰਾਗੀ ਜਥਾ ਅਤੇ ਸੰਗਤ ਵਿੱਚ ਬੈਠੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋੋਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ ਅਤੇ ਇਨਸਾਫ਼ ਦੀ ਲੜਾਈ ’ਚ ਲੋੜੀਂਦੀ ਭੂਮਿਕਾ ਨਿਭਾਉਂਦੀ ਰਹੇਗੀ।
ਉਨ੍ਹਾਂ ਅੱਜ ਦਿੱਲੀ ਵਿੱਚ ਸਿੱਖ ਕਤਲੇਆਮ ਦੀ 40ਵੀਂ ਵਰ੍ਹੇਗੰਢ ਮੌਕੇ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿੱਚ ਕਰਵਾਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਧਾਮੀ ਨੇ ਸਿੱਖ ਕਤਲੇਆਮ ਵਿੱਚ ਜਾਨਾਂ ਗਵਾਉਣ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦਗੰਜ ਸਾਹਿਬ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪੀੜਤਾਂ ਨੂੰ 1984 ਦਾ ਇਨਸਾਫ਼, ਮੁੜ ਵਸੇਬਾ ਤੇ ਹੋਰ ਸਮਾਜਿਕ ਸਹੂਲਤਾਂ ਮੁਹੱਈਆ ਕਰਵਾਉਣ ਬਾਰੇ ਸਰਕਾਰੀ ਤੰਤਰ ਦੇ ਰਵੱਈਏ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ 1984 ਸਿੱਖ ਕਤਲੇਆਮ ਲਈ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ,‘ਜੇ ਪੜਚੋਲ ਕਰੀਏ ਤਾਂ ਸਾਡੇ ਨਾਲ ਸੁਪਰੀਮ ਕੋਰਟ ਵੀ ਖੜ੍ਹਾ ਨਹੀਂ ਹੋਇਆ, ਜਦਕਿ 2002 ਦੇ ਗੁਜਰਾਤ ਦੰਗਿਆਂ ਦੇ ਸਮੇਂ ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਰਾਹ ਪੱਧਰਾ ਕੀਤਾ ਸੀ।’ ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵਡ, ਦਿੱਲੀ ਕਮੇਟੀ ਮੈਂਬਰ ਸਤਨਾਮ ਸਿੰਘ ਖੀਵਾ, ਮਹਿੰਦਰ ਸਿੰਘ, ਅਕਾਲੀ ਆਗੂ ਡਾ. ਪਰਮਿੰਦਰ ਪਾਲ ਸਿੰਘ, ਪਰਮਜੀਤ ਸਿੰਘ ਮੱਕੜ, ਗੁਨਜੀਤ ਸਿੰਘ ਬਖਸ਼ੀ, ਸੁਖਮਨ ਸਿੰਘ, ਰਵਿੰਦਰ ਸਿੰਘ ਤੇ ਮਨਜੀਤ ਸਿੰਘ ਮੌਜੂਦ ਸਨ।

Advertisement

Advertisement