For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਇਜਲਾਸ: ਅਕਾਲੀ ਦਲ ਲਈ ਇਮਤਿਹਾਨ ਦੀ ਘੜੀ

08:34 AM Oct 21, 2024 IST
ਸ਼੍ਰੋਮਣੀ ਕਮੇਟੀ ਇਜਲਾਸ  ਅਕਾਲੀ ਦਲ ਲਈ ਇਮਤਿਹਾਨ ਦੀ ਘੜੀ
ਬੀਬੀ ਜਗੀਰ ਕੌਰ, ਹਰਜਿੰਦਰ ਸਿੰਘ ਧਾਮੀ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਅਕਤੂਬਰ
ਮੌਜੂਦਾ ਬਦਲੇ ਸਿਆਸੀ ਹਾਲਾਤ ਅਤੇ ਵਾਪਰੇ ਘਟਨਾਕ੍ਰਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਣ ਵਾਲੇ ਆਮ ਇਜਲਾਸ ਵਿੱਚ ਮੌਜੂਦਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਵਿੱਚ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਕੋਲ ਭਾਵੇਂ ਬਹੁਮਤ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਉਮੀਦਵਾਰ ਐਲਾਨਿਆ ਗਿਆ ਹੈ। ਅਕਾਲੀ ਸੁਧਾਰ ਲਹਿਰ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਨਾਉਣ ਦਾ ਫੈਸਲਾ ਸਲਾਹ ਮਸ਼ਵਰਾ ਕਰਨ ਮਗਰੋਂ ਕੀਤਾ ਹੈ। ਇਸ ਮਾਮਲੇ ਨੂੰ ਵਿਚਾਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ ਸੱਦੀ ਗਈ ਹੈ।
ਬੀਬੀ ਜਗੀਰ ਕੌਰ 2022 ਵਿੱਚ ਹੋਏ ਜਨਰਲ ਇਜਲਾਸ ਵਿੱਚ ਵੀ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਸਨ ਅਤੇ ਉਨ੍ਹਾਂ ਦੇ ਹੱਕ ਵਿੱਚ 40 ਤੋਂ ਵੱਧ ਉਮੀਦਵਾਰਾਂ ਨੇ ਵੋਟ ਪਾਈ ਸੀ। ਹੁਣ ਹਾਲਾਤ ਹੋਰ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਅੰਦਰੂਨੀ ਕਲੇਸ਼ ਦਾ ਸਾਹਮਣਾ ਕਰ ਰਿਹਾ ਹੈ। ਅਕਾਲੀ ਦਲ ਦੇ ਨਾਰਾਜ਼ ਧੜੇ ਨੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਂ ਦਾ ਵੱਖਰਾ ਧੜਾ ਬਣਾ ਲਿਆ ਹੈ। ਇਸੇ ਸੰਕਟ ਕਾਰਨ ਸ੍ਰੀ ਅਕਾਲ ਤਖ਼ਤ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਇਸ ਤੋਂ ਇਲਾਵਾ ਹਾਲ ਹੀ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਿਚਾਲੇ ਹੋਏ ਵਿਵਾਦ ਨੇ ਅਕਾਲੀ ਦਲ ਲਈ ਹੋਰ ਵੱਡਾ ਸੰਕਟ ਪੈਦਾ ਕੀਤਾ ਹੈ। ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਵਿੱਚ ਕੁੱਲ 185 ਮੈਂਬਰਾਂ ਵਿੱਚੋਂ ਦੋ ਦਰਜਨ ਤੋਂ ਵੱਧ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ। ਹਰਿਆਣਾ ਵਿੱਚ ਵੱਖਰੀ ਕਮੇਟੀ ਬਣਨ ਮਗਰੋਂ ਹਰਿਆਣਾ ਨਾਲ ਸਬੰਧਤ ਮੈਂਬਰ ਵੀ ਵੱਖ ਹੋ ਚੁੱਕੇ ਹਨ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ। ਜਥੇਦਾਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਚਾਲੇ ਵਿਵਾਦ ਵਿੱਚ ਭਾਵੇਂ ਉਨ੍ਹਾਂ ਹਾਲ ਦੀ ਘੜੀ ਹਾਲਾਤ ਨੂੰ ਸਾਂਭ ਲਿਆ ਹੈ ਪਰ ਜਥੇਦਾਰਾਂ ਵਿੱਚ ਨਾਰਾਜ਼ਗੀ ਅਜੇ ਜਾਰੀ ਹੈ। ਸਿੱਖ ਸਿਆਸੀ ਮਾਹਿਰਾਂ ਮੁਤਾਬਿਕ ਇਸ ਵੇਲੇ ਦੀ ਇਹ ਸ਼ਾਂਤੀ ਆਉਣ ਵਾਲੇ ਤੂਫਾਨ ਦਾ ਸੰਕੇਤ ਹੈ।

Advertisement

Advertisement
Advertisement
Author Image

sukhwinder singh

View all posts

Advertisement