ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਫਰਤ ਦੀ ਭਾਵਨਾ ਤਹਿਤ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

07:53 AM Jun 13, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਜੂਨ
ਹਰਿਆਣਾ ਦੇ ਕੈਥਲ ਵਿਚ ਇੱਕ ਸਿੱਖ ਦੀ ਨਫ਼ਰਤ ਦੀ ਭਾਵਨਾ ਨਾਲ ਕੁੱਟਮਾਰ ਕਰਨ ਦੀ ਵਾਪਰੀ ਘਟਨਾ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਪ੍ਰਸ਼ਾਸਨ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੈਥਲ ਵਾਸੀ ਸੁਖਵਿੰਦਰ ਸਿੰਘ ਨੂੰ ਅਣਪਛਾਤੇ ਦੋ ਵਿਅਕਤੀਆਂ ਵੱਲੋਂ ਸ਼ਹਿਰ ਦੇ ਨਜ਼ਦੀਕ ਰੋਕ ਕੇ ਨਫ਼ਰਤੀ ਟਿੱਪਣੀਆਂ ਕਰਨ ਤੋਂ ਬਾਅਦ ਕੁੱਟਮਾਰ ਕੀਤੀ ਗਈ ਜੋ ਦੇਸ਼ ਵਿੱਚ ਵਧ ਰਹੀ ਨਫ਼ਰਤੀ ਹਿੰਸਾ ਦਾ ਪ੍ਰਗਟਾਵਾ ਹੈ। ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਵਰਤਾਰੇ ਨੂੰ ਸੰਜੀਦਗੀ ਨਾਲ ਲਵੇ ਕਿਉਂਕਿ ਅਜਿਹੀਆਂ ਘਟਨਾਵਾਂ ਦੇਸ਼ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਇਸ ਕਰਕੇ ਹਰਿਆਣਾ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਸੂਬੇ ਅੰਦਰ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਿੱਖਾਂ ਵਿਰੁੱਧ ਦੇਸ਼ ਅੰਦਰ ਲਗਾਤਾਰ ਨਫ਼ਰਤੀ ਮਾਹੌਲ ਸਿਰਜਿਆ ਜਾ ਰਿਹਾ ਹੈ ਅਤੇ ਵੱਖ-ਵੱਖ ਸੂਬਿਆਂ ’ਚ ਬਿਨਾਂ ਕਿਸੇ ਕਾਰਨ ਹੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕੈਥਲ ’ਚ ਸਿੱਖ ਦੀ ਕੁੱਟਮਾਰ ਦੇ ਮਾਮਲੇ ਵਿੱਚ ਕੈਥਲ ਦੇ ਪੁਲੀਸ ਕਪਤਾਨ ਨੂੰ ਈ-ਮੇਲ ਭੇਜ ਕੇ ਬਣਦੀ ਕਾਰਵਾਈ ਲਈ ਕਿਹਾ ਗਿਆ ਹੈ।

Advertisement

Advertisement