ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ

07:59 AM Oct 05, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਅਕਤੂਬਰ
ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਆਨਲਾਈਨ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ’ਤੇ ਆਨਲਾਈਨ ਵੇਚਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ’ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਹੈ। ਸ਼੍ਰੋਮਣੀ ਕਮੇਟੀ ਨੇ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਨੂੰ ਧਰਮ ਪ੍ਰਚਾਰ ਕਮੇਟੀ ਦੀ ਆਉਣ ਵਾਲੀ ਮੀਟਿੰਗ ਵਿੱਚ ਵੀ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਰਣਨੀਤੀ ਬਾਰੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਐਮਾਜ਼ੋਨ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਉਹ ਤੁਰੰਤ ਵੈੱਬਸਾਈਟ ਤੋਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਹਟਾ ਕੇ ਆਪਣਾ ਸਪੱਸ਼ਟੀਕਰਨ ਸ਼੍ਰੋਮਣੀ ਕਮੇਟੀ ਨੂੰ ਭੇਜਣ।

Advertisement

Advertisement