ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਜਾੜੇ ਦਾ ਸ਼ਿਕਾਰ ਸਿੱਖ ਪਰਿਵਾਰਾਂ ਤੱਕ ਪਹੁੰਚੀ ਸ਼੍ਰੋਮਣੀ ਕਮੇਟੀ

07:43 AM Jul 10, 2024 IST
ਪੀੜਤ ਪਰਿਵਾਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ।

ਸਰਬਜੋਤ ਸਿੰਘ ਦੁੱਗਲ
ਕਰਨਾਲ, 9 ਜੁਲਾਈ
ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕਰਨਾਲ ਜ਼ਿਲ੍ਹੇ ਦੇ ਅਮੂਪੁਰ ਪਿੰਡ ਵਿਖੇ ਦੇਸ਼ ਵੰਡ ਸਮੇਂ ਲਹਿੰਦੇ ਪੰਜਾਬ ਤੋਂ ਉੱਜੜ ਕੇ ਵਸੇ ਚਾਰ ਸਿੱਖ ਪਰਿਵਾਰਾਂ ਦੇ ਘਰ ਢਾਹੁਣ ਦੀ ਕਾਰਵਾਈ ਦਾ ਨੋਟਿਸ ਲੈਂਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਇੱਥੇ ਪੁੱਜ ਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਕਮੇਟੀ ਗਠਤ ਕੀਤੀ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤੇਜਿੰਦਰਪਾਲ ਸਿੰਘ ਲਾਡਵਾ ਸ਼ਾਮਲ ਹਨ। ਵਫ਼ਦ ਨੇ ਅੱਜ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਮਗਰੋਂ ਭਰੋਸਾ ਦਿੱਤਾ ਕਿ ਸਿੱਖ ਸੰਸਥਾ ਉਨ੍ਹਾਂ ਦੇ ਨਾਲ ਹੈ ਅਤੇ ਸਰਕਾਰੀ ਧੱਕੇਸ਼ਾਹੀ ਤੇ ਜਬਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਪੀੜਤ ਚਾਰ ਸਿੱਖ ਪਰਿਵਾਰਾਂ ਨੂੰ ਮੁੱਢਲੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਹਰਿਆਣਾ ਸਰਕਾਰ ਨੂੰ ਇਨ੍ਹਾਂ ਪਰਿਵਾਰਾਂ ਨਾਲ ਇਨਸਾਫ਼ ਕਰਨ ਲਈ ਆਖਿਆ। ਇਸ ਮੌਕੇ ਹਰਭਜਨ ਸਿੰਘ ਮਸਾਣਾ ਨੇ ਸਮੁੱਚੀਆਂ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਨੂੰ ਇਨ੍ਹਾਂ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਸਿੱਖਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਇਸ ਕਾਰਵਾਈ ਨਾਲ ਭਾਜਪਾ ਦੀ ਸਿੱਖ ਵਿਰੋਧੀ ਨੀਤੀ ਇਕ ਵਾਰ ਫਿਰ ਉਜਾਗਰ ਹੋਈ ਹੈ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਵੀ ਇਸ ਸਬੰਧੀ ਧਿਆਨ ਦੇਣ ਦੀ ਗੱਲ ਕਹੀ। ਉਨ੍ਹਾਂ ਇਸ ਮਾਮਲੇ ਵਿੱਚ ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਗੁਰਦੁਆਰਾ ਕਮੇਟੀ ਜੋ ਕਿ ਘਟਨਾ ਵਾਲੀ ਥਾਂ ਤੋਂ ਕੁਝ ਦੂਰ ਕੁਰੂਕਸ਼ੇਤਰ ਵਿੱਚ ਕਾਰਜਸ਼ੀਲ ਹੈ, ਦੇ ਨੁਮਾਇੰਦਿਆਂ ਦੀ ਕਈ ਦਿਨ ਬੀਤ ਜਾਣ ਮਗਰੋਂ ਵੀ ਅਮੂਪੁਰ ਵਿੱਚ ਪੀੜਤ ਪਰਿਵਾਰਾਂ ਨੂੰ ਮਿਲਣ ਨਾ ਪਹੁੰਚਣ ਦੀ ਨਿਖੇਧੀ ਕੀਤੀ। ਪੀੜਤ ਪਰਿਵਾਰਾਂ ਵਿੱਚੋਂ ਬੂਟਾ ਸਿੰਘ ਨੇ ਦੱਸਿਆ ਕਿ ਉਹ ਚਾਰ ਭਰਾ ਹਨ ਤੇ ਉਨ੍ਹਾਂ ਦਾ ਪਰਿਵਾਰ ਦੇਸ਼ ਵੰਡ ਉਪਰੰਤ ਲਹਿੰਦੇ ਪੰਜਾਬ ਤੋਂ ਉੱਜੜ ਕੇ ਅਮੂਪੁਰ ਪਿੰਡ ਦੀ ਇਸ ਥਾਂ ’ਤੇ ਪਿਛਲੇ 70 ਸਾਲਾਂ ਤੋਂ ਵਸਿਆ ਹੋਇਆ ਹੈ, ਪਰ ਅਚਾਨਕ 26 ਜੂਨ ਨੂੰ ਸਰਕਾਰ ਦੇ ਅਧਿਕਾਰੀਆਂ ਨੇ ਪੁਲੀਸ ਦੇ ਸਹਿਯੋਗ ਨਾਲ ਉਨ੍ਹਾਂ ਨਾਲ ਧੱਕਾ ਕਰਦਿਆਂ ਚਾਰੇ ਪਰਿਵਾਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾ ਕੇ ਢਹਿ-ਢੇਰੀ ਕਰ ਦਿੱਤੇ। ਇਸ ਮੌਕੇ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ, ਗੁਰਮਤਿ ਸੰਗੀਤ ਅਕੈਡਮੀ ਸ਼ੇਖੂਪੁਰਾ ਕਰਨਾਲ ਦੇ ਇੰਚਾਰਜ ਪ੍ਰਤਾਪ ਸਿੰਘ, ਸੁਰਿੰਦਰ ਸਿੰਘ ਰਾਮਗੜ੍ਹੀਆ ਮੌਜੂਦ ਸਨ।

Advertisement

Advertisement