For the best experience, open
https://m.punjabitribuneonline.com
on your mobile browser.
Advertisement

ਸ਼੍ਰ੍ਰੋਮਣੀ ਕਮੇਟੀ ਗੋਲੀਬਾਰੀ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਦੇਵੇਗੀ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ

05:51 PM May 13, 2025 IST
ਸ਼੍ਰ੍ਰੋਮਣੀ ਕਮੇਟੀ ਗੋਲੀਬਾਰੀ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਦੇਵੇਗੀ ਪੰਜ ਪੰਜ ਲੱਖ ਰੁਪਏ ਦੀ ਸਹਾਇਤਾ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਪਾਕਿਸਤਾਨ ਜੰਗ ਦੌਰਾਨ ਜੰਮੂ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਚਾਰ ਸਿੱਖ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦੀ ਮਾਇਕ ਮਦਦ ਦਿੱਤੀ ਜਾਵੇਗੀ। ਇਹ ਫੈਸਲਾ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਹੈ ਜਿਸ ਦਾ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।
ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਆਖਿਆ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਨੂੰ ਆਪਸੀ ਮਸਲੇ ਗੱਲਬਾਤ ਰਾਹੀਂ ਹੱਲ ਕਰਨੇ ਚਾਹੀਦੇ ਹਨ। ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਪੁਣਛ ਇਲਾਕੇ ਵਿੱਚ ਮਾਰੇ ਗਏ ਚਾਰ ਸਿੱਖ ਵਿਅਕਤੀਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪੰਜ ਲੱਖ ਰੁਪਏ ਦੀ ਮਾਇਕ ਮਦਦ ਦੇਣ ਦਾ ਫੈਸਲਾ ਕੀਤਾ ਗਿਆ ਹੈ। ਦੋ ਜ਼ਖਮੀ ਵਿਅਕਤੀ ਇੱਥੇ ਅੰਮ੍ਰਿਤਸਰ ਵਿੱਚ ਇਲਾਜ ਅਧੀਨ ਹਨ ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਹਸਪਤਾਲ ਵਿੱਚ ਇਲਾਜ ਦੀ ਪੇਸ਼ਕਸ਼ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਡਾਕਟਰ ਮਨਮੋਹਨ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਵਰਗੀ ਗਿਆਨੀ ਮੋਹਨ ਸਿੰਘ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਵੀ ਵਿਚਾਰਿਆ ਗਿਆ ਹੈ ਅਤੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਕਾਨੂੰਨੀ ਮਾਹਰਾਂ ਦੀ ਇੱਕ ਮੀਟਿੰਗ ਚੰਡੀਗੜ੍ਹ ਵਿੱਚ ਕੀਤੀ ਜਾਵੇਗੀ। ਉਨ੍ਹਾਂ ਇਸ ਸਬੰਧ ਵਿੱਚ ਵੱਧ ਤੋਂ ਵੱਧ ਸਿੱਖ ਸੰਗਤ ਕੋਲੋਂ ਸੁਝਾਅ ਮੰਗੇ ਹਨ।

Advertisement

Advertisement
Advertisement
Advertisement
Author Image

sukhitribune

View all posts

Advertisement