For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਨੇ ਬਾਬਾ ਕਿ੍ਰਸ਼ਨ ਸਿੰਘ ਨੂੰ ਰਤੀਆ ਗੁਰਦੁਆਰੇ ’ਚ ਕੀਤਾ ਤਬਦੀਲ

08:35 AM Jun 11, 2024 IST
ਸ਼੍ਰੋਮਣੀ ਕਮੇਟੀ ਨੇ ਬਾਬਾ ਕਿ੍ਰਸ਼ਨ ਸਿੰਘ ਨੂੰ ਰਤੀਆ ਗੁਰਦੁਆਰੇ ’ਚ ਕੀਤਾ ਤਬਦੀਲ
Advertisement

ਪੱਤਰ ਪ੍ਰੇਰਕ
ਰਤੀਆ, 10 ਜੂਨ
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਤੀਆ ਗੁਰਦੁਆਰੇ ਦੇ ਹੈੱਡ ਗ੍ਰੰਥੀ ਬਾਬਾ ਕ੍ਰਿਸ਼ਨ ਸਿੰਘ ਨੂੰ ਜ਼ਿਲ੍ਹਾ ਜੀਂਦ ਦੇ ਗੁਰਦੁਆਰਾ ਧਮਧਾਨ ਸਾਹਿਬ ਤੋਂ ਤਬਦੀਲ ਕਰ ਦਿੱਤਾ ਗਿਆ। ਅੱਜ ਉਨ੍ਹਾਂ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਕੁਰੂਕਸ਼ੇਤਰ ਦੇ ਹੁਕਮਾਂ ਅਨੁਸਾਰ ਰਤੀਆ ਦੀ ਸੰਗਤ ਦੀ ਮੰਗ ’ਤੇ ਮੁੜ ਰਤੀਆ ਗੁਰਦੁਆਰੇ ਵਿੱਚ ਤਬਦੀਲ ਕਰ ਦਿੱਤਾ ਗਿਆ। ਗੁਰਦੁਆਰੇ ਦੇ ਹੈੱਡ ਗ੍ਰੰਥੀ ਬਾਬਾ ਕਿਸ਼ਨ ਸਿੰਘ ਵੱਲੋਂ ਗੁਰਦੁਆਰੇ ਵਿੱਚ ਨਤਮਸਤਕ ਹੋਣ ਮਗਰੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਸੰਗਤ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਬਾ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਅਤੇ ਸਮੂਹ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ। ਸੰਗਤ ਨੇ ਦੱਸਿਆ ਕਿ ਕਿਸ਼ਨ ਸਿੰਘ ਪਿਛਲੇ 30 ਸਾਲਾਂ ਤੋਂ ਗੁਰਦੁਆਰੇ ਵਿੱਚ ਬਤੌਰ ਹੈੱਡ ਗ੍ਰੰਥੀ ਸੇਵਾ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਬਾਬਾ ਕਿਸ਼ਨ ਸਿੰਘ ਗ੍ਰੰਥੀ ਵੱਲੋਂ ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਏ ਗਏ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਟਰੱਸਟ ਦੇ ਮੈਂਬਰ ਫ਼ਤਹਿ ਸਿੰਘ ਅਤੇ ਜੈਪਾਲ ਸਿੰਘ ਨੇ ਦੱਸਿਆ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਸੰਧ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦਰਬਾਰ ਸਾਹਿਬ ’ਚ ਬਾਬਾ ਕ੍ਰਿਸ਼ਨ ਸਿੰਘ ਨੂੰ ਸੰਗਤ ਵੱਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×