ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਯੂਟਿੳੂਬ ਚੈਨਲ ਸ਼ੁਰੂ ਕਰਨ ਲਈ ਯਤਨਸ਼ੀਲ

07:34 AM Jul 06, 2023 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਜੁਲਾਈ
ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਦੇਸ਼-ਵਿਦੇਸ਼ ਵਿੱਚ ਵਸਦੇ ਸ਼ਰਧਾਲੂਆਂ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਹੀਨੇ ਦੇ ਅਖੀਰਲੇ ਹਫਤੇ ਤੱਕ ਯੂਟਿਊਬ ਚੈਨਲ ਰਾਹੀਂ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਸਬ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮਿਲੇ ਵੇਰਵਿਆਂ ਅਨੁਸਾਰ ਸਬ ਕਮੇਟੀ ਵੱਲੋਂ ਅੱਜ ਵੀ ਇੱਕ ਮੀਟਿੰਗ ਕੀਤੀ ਗਈ ਹੈ ਤੇ ਭਲਕੇ ਵੀ ਇੱਕ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਯੂਟਿਊਬ ਚੈਨਲ ਰਾਹੀਂ ਕੀਰਤਨ ਦਾ ਸਿੱਧਾ ਪ੍ਰਸਾਰਨ ਕਰਨ ਤੇ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਬਾਰੇ ਵਿਚਾਰਾਂ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਇਕ ਨਿੱਜੀ ਚੈਨਲ ਨਾਲ ਕੀਤਾ ਗਿਆ ਸਮਝੌਤਾ ਜੁਲਾਈ ਮਹੀਨੇ ਵਿੱਚ ਖ਼ਤਮ ਹੋ ਰਿਹਾ ਹੈ, ਜਿਸ ਮਗਰੋਂ ਹਾਲ ਦੀ ਘੜੀ ਸ਼੍ਰੋਮਣੀ ਕਮੇਟੀ ਯੂਟਿੳੂਬ ਚੈਨਲ ਰਾਹੀਂ ਇਹ ਸਿੱਧਾ ਪ੍ਰਸਾਰਨ ਜਾਰੀ ਰੱਖੇਗੀ। ਇਸ ਤਜਰਬੇ ਨੂੰ ਆਧਾਰ ਬਣਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦੀ ਯੋਜਨਾ ਘੜੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨ ਮੀਡੀਆ ਸਾਹਮਣੇ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਬਾਰੇ ਵੀ ਵਿਚਾਰ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟਿਊਬ ਚੈਨਲ ਰਾਹੀਂ ਫਿਲਹਾਲ ਨਿੱਜੀ ਚੈਨਲ ਵਾਂਗ ਹੀ ਸਵੇਰੇ ਅਤੇ ਸ਼ਾਮ ਨਿਰਧਾਰਿਤ ਸਮੇਂ ’ਤੇ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟੀਊਬ ਚੈਨਲ ’ਤੇ ਕਿਸੇ ਕਿਸਮ ਦਾ ਇਸ਼ਤਿਹਾਰ ਨਹੀਂ ਦਿਖਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਯੂਟੀਊਬ ਚੈਨਲ ਚਲਾਇਆ ਜਾ ਰਿਹਾ ਹੈ ਜਿਸ ਉੱਪਰ ਸਿੱਖ ਸੰਸਥਾ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਦਿਖਾਇਆ ਜਾ ਰਿਹਾ ਹੈ ਅਤੇ ਕਈ ਪ੍ਰੋਗਰਾਮਾਂ ਦਾ ਸਿੱਧਾ ਪ੍ਰਸਾਰਨ ਵੀ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ ਇਹ ਤਜਰਬਾ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਵਿੱਚ ਵੀ ਸਹਾਈ ਸਾਬਤ ਹੋਵੇਗਾ।

Advertisement

Advertisement
Tags :
ਸ਼ੁਰੂਸ਼੍ਰੋਮਣੀਕਮੇਟੀਕਰਨ ਲਈਚੈਨਲਯਤਨਸ਼ੀਲ:ਯੂਟਿੳੂਬ