For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ 24 ਤੋਂ ਸ਼ੁਰੂ ਕਰੇਗੀ ਆਪਣਾ ਵੈੱਬ ਚੈਨਲ

06:39 AM Jul 15, 2023 IST
ਸ਼੍ਰੋਮਣੀ ਕਮੇਟੀ 24 ਤੋਂ ਸ਼ੁਰੂ ਕਰੇਗੀ ਆਪਣਾ ਵੈੱਬ ਚੈਨਲ
Advertisement

* ਮਨਜ਼ੂਰੀ ਬਨਿਾਂ ਕਿਸੇ ਵੀ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਨ ਦੀ ਇਜਾਜ਼ਤ ਨਹੀਂ: ਧਾਮੀ

Advertisement

* ਨਿੱਜੀ ਸੈਟੇਲਾਈਟ ਚੈਨਲ ਲਈ ਸਬ-ਕਮੇਟੀ ਗਠਿਤ

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 14 ਜੁਲਾਈ
ਸ੍ਰੀ ਹਰਿਮੰਦਰ ਸਾਹਬਿ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 24 ਜੁਲਾਈ ਸਵੇਰ ਤੋਂ ਆਪਣਾ ਵੈੱਬ ਚੈਨਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀ ਇੱਕ ਨੁਕਾਤੀ ਏਜੰਡੇ ’ਤੇ ਸੱਦੀ ਗਈ ਅੰਤਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਵਿੱਚ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਬਾਣੀ ਪ੍ਰਸਾਰਨ ਦਾ ਪੀਟੀਸੀ ਨਾਲ ਹੋਇਆ ਸਮਝੌਤਾ 23 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ ਜਿਸ ਮਗਰੋਂ 24 ਜੁਲਾਈ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟਿਊਬ ਚੈਨਲ ਅਤੇ ਹੋਰ ਵੈੱਬ ਮਾਧਿਅਮਾਂ ਰਾਹੀਂ ਗੁਰਬਾਣੀ ਪ੍ਰਸਾਰਨ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੋਈ ਵੀ ਚੈਨਲ, ਯੂਟਿਊਬ ਚੈਨਲ, ਵੈੱਬਸਾਈਟ ਅਤੇ ਸੋਸ਼ਲ ਮੀਡੀਆ ਮੰਚ ਆਪਣੀ ਮਰਜ਼ੀ ਨਾਲ ਗੁਰਬਾਣੀ ਦਾ ਪ੍ਰਸਾਰਨ ਨਹੀਂ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਨ ਲਈ ਬਣਾਏ ਜਾਣ ਵਾਲੇ ਵੈੱਬ/ਯੂਟਿਊਬ ਚੈਨਲ ਦਾ ਨਾਂ ‘ਸੱਚਖੰਡ ਸ੍ਰੀ ਹਰਿਮੰਦਰ ਸਾਹਬਿ ਸ੍ਰੀ ਅੰਮ੍ਰਿਤਸਰ’ ਹੋਵੇਗਾ ਅਤੇ ਇਸ ’ਤੇ ਸ਼੍ਰੋਮਣੀ ਕਮੇਟੀ ਦਾ ਲੋਗੋ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਛੇਤੀ ਹੀ ਆਪਣਾ ਨਿੱਜੀ ਸੈਟੇਲਾਈਟ ਚੈਨਲ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਇੱਕ ਸਬ-ਕਮੇਟੀ ਗਠਿਤ ਕੀਤੀ ਹੈ ਜਿਸ ਵਿੱਚ ਪਹਿਲਾਂ ਵਾਲੀ ਸਬ-ਕਮੇਟੀ ਦੇ ਮੈਂਬਰ ਵੀ ਹਨ ਅਤੇ ਕੁਝ ਮਾਹਿਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕਾਰਜ ਤਕਨੀਕੀ ਹੋਣ ਕਾਰਨ ਕਈ ਪੱਖ ਵਿਚਾਰੇ ਗਏ ਹਨ ਅਤੇ ਸਬ-ਕਮੇਟੀ ਨੇ ਫਿਲਹਾਲ ਇੱਕ ਕੰਪਨੀ ਰਾਹੀਂ ਮਹੀਨਾਵਾਰ ਖਰਚੇ ’ਤੇ ਸੇਵਾਵਾਂ ਲੈਣ ਦੀ ਸਿਫਾਰਸ਼ ਕੀਤੀ ਹੈ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੰਪਨੀ ਦੀਆਂ ਲਈਆਂ ਜਾਣ ਵਾਲੀਆਂ ਇਹ ਸੇਵਾਵਾਂ ਤਕਨੀਕੀ, ਲੋੜੀਂਦੇ ਸਾਮਾਨ ਅਤੇ ਸਟਾਫ਼ ਨਾਲ ਸਬੰਧਤ ਹਨ, ਜਦਕਿ ਪ੍ਰਸਾਰਨ ਦੇ ਹੱਕ-ਹਕੂਕ ਸ਼੍ਰੋਮਣੀ ਕਮੇਟੀ ਕੋਲ ਹੀ ਸੁਰੱਖਿਅਤ ਰਹਿਣਗੇ। ਇਸ ਤੋਂ ਪਹਿਲਾਂ ਇਸ ਸਬੰਧੀ ਗਠਿਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੱਜ ਅੰਤ੍ਰਿੰਗ ਕਮੇਟੀ ਦੇ ਵਿਸ਼ੇਸ਼ ਇਕੱਤਰਤਾ ਵਿਚ ਪੇਸ਼ ਹੋਈ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ।

ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਫ਼ੈਸਲੇ ਦੀ ਸ਼ਲਾਘਾ

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਮੂਹ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇੱਕ ਪੱਤਰ ਸੌਂਪ ਕੇ ਸ਼੍ਰੋਮਣੀ ਕਮੇਟੀ ਦੇ ਆਪਣੇ ਯੂਟਿਊਬ ਚੈਨਲ ’ਤੇ ਗੁਰਬਾਣੀ ਪ੍ਰਸਾਰਨ ਕਰਨ ਸਬੰਧੀ ਲਏ ਗਏ ਫੈਸਲੇ ਬਾਰੇ ਜਾਣਕਾਰੀ ਦਿੱਤੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਵੱਖਰੇ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਕਿ ਸਿੱਖ ਸੰਸਥਾ ਦਾ ਆਪਣਾ ਵੱਖਰਾ ਨਿੱਜੀ ਚੈਨਲ ਹੋਣਾ ਚਾਹੀਦਾ ਹੈ, ਜਿਸ ਰਾਹੀਂ ਸਿੱਖ ਧਰਮ ਦਾ ਪ੍ਰਚਾਰ ਤੇ ਪਾਸਾਰ ਕੀਤਾ ਜਾ ਸਕੇ ਅਤੇ ਗੁਰਬਾਣੀ ਦਾ ਸੰਦੇਸ਼ ਘਰ ਘਰ ਤੱਕ ਪੁੱਜਦਾ ਕੀਤਾ ਜਾ ਸਕੇ।

Advertisement
Tags :
Author Image

joginder kumar

View all posts

Advertisement
Advertisement
×