ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਿਆਂ ਵਿੱਚ ਖਿਡੌਣੇ ਜਹਾਜ਼ ਭੇਟ ਕਰਨ ਦੇ ਰੁਝਾਨ ਨੂੰ ਰੋਕੇਗੀ ਸ਼੍ਰੋਮਣੀ ਕਮੇਟੀ

07:31 AM Aug 13, 2023 IST
featuredImage featuredImage

ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਅਗਸਤ
ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ਼ ਵਰਗੇ ਖਿਡੌਣੇ ਭੇਟ ਕਰਨ ਦੇ ਰੁਝਾਨ ਨੂੰ ਰੋਕਣ ਲਈ ਹੁਣ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਲੋਂ ਸ਼੍ਰੋਮਣੀ ਕਮੇਟੀ ਨੂੰ ਇੱਕ ਪੱਤਰ ਵੀ ਭੇਜਿਆ ਜਾ ਰਿਹਾ ਹੈ।
ਵੇਰਵਿਆਂ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਵੀਰ ਸਿੰਘ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਕਈ ਪੰਥਕ ਮਾਮਲਿਆਂ ’ਤੇ ਵਿਚਾਰ ਚਰਚਾ ਹੋਈ। ਦੱਸਣਯੋਗ ਹੈ ਕਿ ਬੀਤੇ ਦਿਨ ਇੱਕ ਤਸਵੀਰ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਈ ਸੀ, ਜਿਸ ਵਿੱਚ ਇੱਕ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਿਡੌਣੇ ਦੇ ਰੂਪ ਵਿੱਚ ਹਵਾਈ ਜਹਾਜ਼ ਭੇਟ ਕਰ ਰਿਹਾ ਸੀ ਜਿਸ ਨੂੰ ਉੱਥੇ ਬੈਠਾ ਕਰਮਚਾਰੀ ਦੇਖ ਰਿਹਾ ਸੀ। ਇਹ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਵਲੋਂ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਸੀ ਕਿ ਅਜਿਹੇ ਰੁਝਾਨ ਨੂੰ ਰੋਕਿਆ ਜਾਵੇ। ਦੱਸਣਾ ਬਣਦਾ ਹੈ ਕਿ ਇਸ ਵੇਲੇ ਲੋਕਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਵੱਧ ਰਿਹਾ ਹੈ। ਵਿਦੇਸ਼ ਜਾਣ ਦੇ ਚਾਹਵਾਨਾਂ ਵਲੋਂ ਇਸ ਸਬੰਧ ਵਿਚ ਗੁਰੂਧਾਮਾਂ ਤੇ ਹੋਰ ਧਾਰਮਿਕ ਥਾਵਾਂ ’ਤੇ ਮੰਨਤ ਮੰਗਦੇ ਹੋਏ ਹਵਾਈ ਜਹਾਜ਼ ਖਿਡੌਣੇ ਭੇਟ ਕੀਤੇ ਜਾ ਰਹੇ ਹਨ। ਜਲੰਧਰ ਨੇੜੇ ਇੱਕ ਗੁਰਦੁਆਰੇ ਵਿੱਚ ਤਾਂ ਅਜਿਹਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ।

Advertisement

Advertisement