ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ’ਚ ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ
05:03 AM Jan 25, 2025 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 24 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿੱਚ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਵਿੱਚ ਅੱਜ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਸੈਂਟਰ ਦੇ ਉਦਘਾਟਨ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਤੇ ਹੋਰ ਮੌਜੂਦ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਸੈਂਟਰ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ 10 ਰੁਪਏ ਵਿੱਚ ਐੱਮਆਰਆਈ, ਸੀਟੀ ਸਕੈਨ, ਐਕਸਰੇਅ ਆਦਿ ਟੈਸਟਾਂ ਦੀਆਂ ਸੇਵਾਵਾਂ ਮਿਲਣਗੀਆਂ।
Advertisement
Advertisement
Advertisement