ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਿਵ ਸੈਨਾ ਵੱਲੋਂ ਕਤਲਾਂ ’ਤੇ ਚਿੰਤਾ ਜ਼ਾਹਰ

07:19 AM Apr 18, 2024 IST
ਸੰਜੀਵ ਕੁਮਾਰ

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 17 ਅਪਰੈਲ
ਪੁਰਾਣਾ ਬੱਸ ਅੱਡਾ ਵਿੱਚ ਸਥਿਤ ਸ਼ਿਵ ਸੈਨਾ ਪੰਜਾਬ ਦੇ ਦਫ਼ਤਰ ਵਿੱਚ ਸੂਬਾ ਮੀਤ ਪ੍ਰਧਾਨ ਸੰਜੀਵ ਰਾਜਪੁਰਾ ਦੀ ਅਗਵਾਈ ਹੇਠ ਵਾਲੰਟੀਅਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਪੰਜਾਬ ਵਿੱਚ ਸ਼ਿਵ ਸੈਨਾ ਅਤੇ ਹਿੰਦੂ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਕਤਲਾਂ ਉੱਪਰ ਚਿੰਤਾ ਪ੍ਰਗਟਾਈ ਹੈ। ਸ੍ਰੀ ਕੁਮਾਰ ਨੇ ਕਿਹਾ ਕਿ ਬੀਤੇ ਅੰਮ੍ਰਿਤਸਰ ਵਿੱਚ ਹਿੰਦੂ ਆਗੂ ਸੁਧੀਰ ਸੂਰੀ ਨੂੰ ਐੱਸਪੀ ਅਤੇ ਦੋ ਡੀਐੱਸਪੀ ਦੀ ਮੌਜੂਦਗੀ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹੁਣ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਵਿਕਾਸ ਬੱਗਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ।
ਪ੍ਰਧਾਨ ਸੰਜੀਵ ਨੇ ਕਿਹਾ ਕਿ ਹਿੰਦੂ ਆਗੂਆਂ ਦੇ ਕਤਲਾਂ ਬਾਰੇ ਵਿਚ ਪੰਜਾਬ ਸਰਕਾਰ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਜੇਕਰ ਸਰਕਾਰ ਦਾ ਇਹੀ ਰਵੱਈਆ ਰਿਹਾ ਤਾਂ ਸ਼ਿਵ ਸੈਨਾ ਪੰਜਾਬ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹੇਗੀ ਅਤੇ ਹਿੰਦੂ ਸੰਗਠਨਾਂ ਨੂੰ ਇੱਕਜੁੱਟ ਕਰ ਕੇ ਆਉਣ ਵਾਲੀਆਂ ਚੋਣਾਂ ਦਾ ਬਾਈਕਾਟ ਕਰੇਗੀ। ਇਸ ਮੌਕੇ ਕਾਨੂੰਨ ਸਲਾਹਕਾਰ ਮੁਦਿਤ ਭਾਰਦਵਾਜ, ਮੀਡੀਆ ਇੰਚਾਰਜ ਪਰਵਿੰਦ ਅਰੋੜਾ, ਸ਼ਹਿਰੀ ਪ੍ਰਧਾਨ ਸੰਤੋਸ਼ ਕੁਮਾਰ ਅਤੇ ਕਈ ਸ਼ਿਵ ਸੈਨਾ ਆਗੂ ਹਾਜ਼ਰ ਸਨ।

Advertisement

Advertisement
Advertisement