ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਤਸਕਰੀ ਦੇ ਦੋਸ਼ ਹੇਠ ਸ਼ਿਵ ਸੈਨਾ ਆਗੂ ਗ੍ਰਿਫ਼ਤਾਰ

09:44 AM Jun 15, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਜੂਨ
ਸਨਅਤੀ ਸ਼ਹਿਰ ਵਿੱਚ ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦੇ ਆਗੂ ਗੁਰਜੀਤ ਰਾਣਾ ਉਰਫ਼ ਰਾਣਾ ਰੰਧਾਵਾ ਨੂੰ ਥਾਣਾ ਹੈਬੋਵਾਲ ਦੀ ਪੁਲੀਸ ਨੇ ਹੈਰੋਇਨ ਤੇ ਅਫ਼ੀਮ ਸਣੇ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੇ ਇੱਕ ਹੋਰ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਦੋਵੇਂ ਆਲਟੋ ਕਾਰ ’ਚ ਜਾ ਰਹੇ ਸਨ। ਇਸ ਮਾਮਲੇ ’ਚ ਪੁਲੀਸ ਨੇ ਨਿਊ ਦੀਪ ਨਗਰ ਵਾਸੀ ਗੁਰਜੀਤ ਸਿੰਘ ਉਰਫ਼ ਰਾਣਾ ਰੰਧਾਵਾ ਤੇ ਸਿਵਲ ਲਾਈਨ ਵਾਸੀ ਸੂਰਜ ਵਰਮਾ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਰਾਣਾ ਰੰਧਾਵਾ ਨੇ ਹੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫੋਟੋ ਨਾਲ ਛੇੜਛਾੜ ਕਰ ਕੇ ਸੋਸ਼ਲ ਮੀਡੀਆ ’ਤੇ ਫੋਟੋ ਪਾਈ ਸੀ ਤੇ ਉਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਵਿਰੋਧ ਕੀਤਾ ਸੀ। ਹੁਣ ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਦੋ ਦਿਨਾ ਰਿਮਾਂਡ ’ਤੇ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।
ਏਡੀਸੀਪੀ 3 ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਜੱਸੀਆਂ ਰੋਡ ’ਤੇ ਗਸ਼ਤ ਕੀਤੀ ਜਾ ਰਹੀ ਸੀ, ਇਸ ਦੌਰਾਨ ਸੂਚਨਾ ਮਿਲੀ ਕਿ ਦੋ ਜਣੇ ਨਸ਼ਾ ਤਸਕਰੀ ਕਰ ਰਹੇ ਹਨ। ਪੁਲੀਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਕਾਰ ਭਜਾ ਲਈ ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਨੂੰ ਘੇਰ ਲਿਆ ਜਿਨ੍ਹਾਂ ਕੋਲੋਂ ਹੈਰੋਇਨ ਮਿਲੀ। ਜਿਸ ਤੋਂ ਬਾਅਦ ਮੁਲਜ਼ਮ ਗੁਰਜੀਤ ਤੋਂ ਪੁੱਛਗਿਛ ਕੀਤੀ ਗਈ ਤਾਂ ਮੁਲਜ਼ਮ ਤੋਂ ਹੋਰ 480 ਗ੍ਰਾਮ ਹੈਰੋਇਨ ਬਰਾਮਦ ਹੋਈ।

Advertisement

Advertisement
Advertisement