ਮੋਗਾ ਵਿੱਚ ਸ਼ਿਵ ਸੈਨਾ ਆਗੂ ਦੀ ਹੱਤਿਆ
06:22 AM Mar 14, 2025 IST
ਮੋਗਾ (ਮਹਿੰਦਰ ਸਿੰਘ ਰੱਤੀਆਂ):
Advertisement
ਇੱਥੇ ਦੇਰ ਰਾਤ ਕਰੀਬ 10 ਵਜੇ ਸ਼ਿਵ ਸੈਨਾ (ਬਾਲ ਠਾਕਰੇ) ਛਿੰਦਾ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੰਗਤ ਰਾਮ ਉਰਫ਼ ਮੰਗਾ ਦੀ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਤ ਰਾਮ ਸਥਾਨਕ ਹਸਪਤਾਲ ਵਿੱਚੋਂ ਆਪਣੇ ਘਰ ਜਾ ਰਿਹਾ ਸੀ ਤਾਂ ਸਟੇਡੀਅਮ ਰੋਡ ਉੱਤੇ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੋਟਰਸਾਈਕਲ ਸਵਾਰਾਂ ਵੱਲੋਂ ਬੱਗੇਆਣਾ ਬਸਤੀ ’ਚ ਸੈਲੂਨ ਸੰਚਾਲਕ ਸਾਹਿਲ ਉੱਤੇ ਵੀ ਗੋਲੀ ਚਲਾਈ ਗਈ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
Advertisement
Advertisement