ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਿਵ ਸੈਨਾ ਪੰਜਾਬ ਨੇ ਸੰਜੀਵ ਰਾਜਪੁਰਾ ਨੂੰ ਚੋਣ ਮੈਦਾਨ ’ਚ ਉਤਾਰਿਆ

09:50 AM May 08, 2024 IST
ਟਿਕਟ ਦੇਣ ਤੋਂ ਬਾਅਦ ਸੰਜੀਵ ਰਾਜਪੁਰਾ ਨੂੰ ਸਨਮਾਨਦੇ ਹੋਏ ਸੰਜੀਵ ਘਨੌਲੀ ਤੇ ਹੋਰ। ਫੋਟੋ: ਮਿੱਠਾ

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 7 ਮਈ
ਸ਼ਿਵ ਸੈਨਾ ਪੰਜਾਬ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਲਈ ਸੰਜੀਵ ਰਾਜਪੁਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸਮਾਗਮ ਵਿੱਚ ਸੈਨਾ ਦੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਨੇ ਭਰਵੇਂ ਇਕੱਠ ਵਿੱਚ ਉਨ੍ਹਾਂ ਦੀ ਟਿਕਟ ਦਾ ਐਲਾਨ ਕੀਤਾ। ਸੰਜੀਵ ਰਾਜਪੁਰਾ ਸੈਨਾ ਵਿੱਚ ਸੂਬਾ ਮੀਤ ਪ੍ਰਧਾਨ ਦੇ ਅਹੁਦੇ ’ਤੇ ਤਾਇਨਾਤ ਹਨ। ਇਸ ਮੌਕੇ ਐਡਵੋਕੇਟ ਮੁੱਦਿਤ ਭਾਰਦਵਾਜ ਨੂੰ ਲੋਕ ਸਭਾ ਇੰਚਾਰਜ ਲਾਇਆ ਗਿਆ। ਸ੍ਰੀ ਘਨੌਲੀ ਨੇ ਕਿਹਾ ਕਿ ਕਾਂਗਰਸ, ਭਾਜਪਾ ਜਾਂ ਹੋਰ ਰਾਜਸੀ ਪਾਰਟੀਆਂ ਨੇ ਕਦੇ ਵੀ ਹਿੰਦੂ ਬਹੁਮਤ ਵਾਲੇ ਇਲਾਕੇ ਵਿੱਚ ਹਿੰਦੂ ਉਮੀਦਵਾਰ ਨੂੰ ਟਿਕਟ ਨਹੀਂ ਦਿੱਤੀ। ਉਨ੍ਹਾਂ ਲੋਕਾਂ ਨੂੰ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰ ਦੇ ਹੱਕ ਵਿੱਚ ਖੜ੍ਹਨ ਦੀ ਅਪੀਲ ਕੀਤੀ। ਸ੍ਰੀ ਘਨੌਲੀ ਨੇ ਦੱਸਿਆ ਕਿ ਉਹ 13 ਸੀਟਾਂ ਵਿੱਚੋਂ 6 ਸੀਟਾਂ ਉਪਰ ਆਪਣੇ ਉਮੀਦਵਾਰ ਉਤਾਰੇਗੀ ਜਿਸ ਦੀ ਸ਼ੁਰੂਆਤ ਅੱਜ ਲੋਕ ਸਭਾ ਹਲਕਾ ਪਟਿਆਲ਼ਾ ਤੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲ਼ਾ ਤੋਂ ਬਾਅਦ ਹੁਣ ਹੁਸ਼ਿਆਰਪੁਰ, ਗੁਰਦਾਸਪੁਰ,ਫ਼ਿਰੋਜ਼ਪੁਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਟਿਕਟਾਂ ਦੀ ਵੰਡ ਕੀਤੀ ਜਾਵੇਗੀ। ਇਸ ਮੌਕੇ ਪ੍ਰਵਿੰਦ ਅਰੋੜਾ, ਸਚਿਨ ਘਨੌਲੀ, ਰਾਜੂ ਯਾਦਵ, ਸੁਖਵੀਰ ਚੌਹਾਨ, ਮੁੱਦਿਤ ਭਾਰਦਵਾਜ, ਸੋਹਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Advertisement

Advertisement
Advertisement