ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਿਵ ਸੈਨਾ ਭਾਰਤਵੰਸ਼ੀ ਦੇ ਮੁਖੀ ਦੇ ਘਰ ਅੱਗੇ ਪੈਟਰੋਲ ਬੰਬ ਸੁੱਟਿਆ

08:44 AM Oct 18, 2024 IST
ਸ਼ਿਵ ਸੈਨਾ ਵਾਲੇ ਦੇ ਘਰ ਦੇ ਬਾਹਰ ਦੇ ਇਕੱਠੇ ਹੋਏ ਆਗੂ।

ਗਗਨਦੀਪ ਅਰੋੜਾ
ਲੁਧਿਆਣਾ, 17 ਅਕਤੂਬਰ
ਇੱਥੇ ਹੈਬੋਵਾਲ ਦੇ ਨਿਊ ਚੰਦਰ ਨਗਰ ਦੇ ਰਹਿਣ ਵਾਲੇ ਸ਼ਿਵ ਸੈਨਾ ਭਾਰਤਵੰਸ਼ੀ ਦੇ ਮੁਖੀ ਯੋਗੇਸ਼ ਬਖਸ਼ੀ ਦੇ ਘਰ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਪੈਟਰੋਲ ਬੰਬ ਸੁੱਟ ਦਿੱਤਾ। ਇਸ ਕਾਰਨ ਕਾਰ ਸੜ ਕੇ ਨੁਕਸਾਨੀ ਗਈ। ਦੇਰ ਰਾਤ ਹੋਏ ਹਮਲੇ ਤੋਂ ਬਾਅਦ ਯੋਗੇਸ਼ ਬਖਸ਼ੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਜਾਗ ਗਏ। ਜਦੋਂ ਉਹ ਬਾਹਰ ਆਏ ਤਾਂ ਦੇਖਿਆ ਅੱਗ ਲੱਗਣ ਨਾਲ ਦਰਵਾਜ਼ਾ ਅਤੇ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਥਾਣਾ ਹੈਬੋਵਾਲ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਵ ਸੈਨਾ ਭਾਰਤ ਵੰਸ਼ੀ ਦੇ ਮੁਖੀ ਯੋਗੇਸ਼ ਬਖਸ਼ੀ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਦੇ ਘਰ ਦੇ ਬਾਹਰ ਪੈਟਰੋਲ ਬੰਬ ਸੁੱਟਣ ਕਾਰਨ ਕਾਰ ਨੁਕਸਾਨੀ ਗਈ। ਉਨ੍ਹਾਂ ਤੁਰੰਤ ਅੱਗ ’ਤੇ ਕਾਬੂ ਪਾਇਆ। ਮਗਰੋਂ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਿਆ ਕਿ ਦੋਵਾਂ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਤੋਂ ਕੁਝ ਦੂਰੀ ’ਤੇ ਮੋਟਰਸਾਈਕਲ ਰੋਕਿਆ ਅਤੇ ਘਰ ਦੇ ਦਰਵਾਜ਼ੇ ’ਤੇ ਪੈਟਰੋਲ ਬੰਬ ਸੁੱਟ ਦਿੱਤਾ।
ਬਖਸ਼ੀ ਨੇ ਦੱਸਿਆ ਕਿ 30 ਜੁਲਾਈ ਨੂੰ ਉਸ ਨੂੰ ਧਮਕੀ ਮਿਲੀ ਸੀ। ਇਸ ਮਾਮਲੇ ਸਬੰਧੀ ਉਹ ਪੁਲੀਸ ਕਮਿਸ਼ਨਰ ਨੂੰ ਵੀ ਮਿਲੇ। ਉਹ ਕਈ ਵਾਰ ਇਲਾਕਾ ਪੁਲੀਸ ਨੂੰ ਵੀ ਇਸ ਸਬੰਧੀ ਸ਼ਿਕਾਇਤ ਕਰ ਚੁੱਕੇ ਹਨ। ਹੈਬੋਵਾਲ ਥਾਣੇ ਦੇ ਐੱਸਐੱਚਓ ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਘਰ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮਾਂ ਦਾ ਪਤਾ ਲਗਾ ਲਿਆ ਜਾਵੇਗਾ।

Advertisement

Advertisement