ਸ਼ਿਵਾਜੀ ਬੁੱਤ ਡਿੱਗਣ ਦਾ ਮਾਮਲਾ: ਸਲਾਹਕਾਰ ਚੇਤਨ ਪਾਟਿਲ ਨੂੰ ਜ਼ਮਾਨਤ
07:01 AM Nov 22, 2024 IST
Advertisement
ਮੁੰਬਈ, 21 ਨਵੰਬਰ
ਬੰਬੇ ਹਾਈ ਕੋਰਟ ਨੇ ਅਗਸਤ ਵਿੱਚ ਰਾਜਕੋਟ ਕਿਲੇ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬੁੱਤ ਡਿੱਗਣ ਦੇ ਮਾਮਲੇ ’ਚ ਗ੍ਰਿਫ਼ਤਾਰ ਸਲਾਹਕਾਰ ਚੇਤਨ ਪਾਟਿਲ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਸਿੰਧੂਦੁਰਗ ਜ਼ਿਲ੍ਹੇ ਦੇ ਮਲਵਾਨ ਵਿੱਚ ਸਥਿਤ 35 ਫੁੱਟ ਦਾ ਬੁੱਤ 26 ਅਗਸਤ ਨੂੰ ਡਿੱਗ ਗਿਆ ਸੀ। ਇਸ ਤੋਂ ਕਰੀਬ ਨੌਂ ਮਹੀਨੇ ਪਹਿਲਾਂ ਹਵਾਈ ਸੈਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਤ ਦਾ ਉਦਘਾਟਨ ਕੀਤਾ ਸੀ। ਚੇਤਨ ਪਾਟਿਲ ਨੂੰ 30 ਅਗਸਤ ਨੂੰ ਕੋਲਹਾਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਸਟਿਸ ਏਐੱਸ ਕਿਲੋਰ ਦੇ ਸਿੰਗਲ ਬੈਂਚ ਨੇ ਅੱਜ ਇੱਥੇ ਕਿਹਾ ਕਿ ਇਸ ਮਾਮਲੇ ’ਚ ਪਾਟਿਲ ਨੂੰ ਮੁਲਜ਼ਮ ਬਣਾਉਣ ਦਾ ਕੋਈ ਆਧਾਰ ਨਹੀਂ ਹੈ, ਕਿਉਂਕਿ ਉਹ ਬੁੱਤ ਦਾ ਢਾਚਾਂਗਤ ਡਿਜ਼ਾਈਨਰ ਨਹੀਂ ਸੀ। ਬੈਂਚ ਨੇ ਕਿਹਾ ਕਿ ਪਾਟਿਲ ਨੇ ਸਿਰਫ਼ ਬੁੱਤ ਦੇ ਆਧਾਰ ਦੀ ਢਾਚਾਂਗਤ ਸਥਿਰਤਾ ਬਾਰੇ ਰਿਪੋਰਟ ਪੇਸ਼ ਕੀਤੀ ਸੀ। ਅਦਾਲਤ ਆਪਟੇ ਦੀ ਜ਼ਮਾਨਤ ਪਟੀਸ਼ਨ ’ਤੇ 25 ਨਵੰਬਰ ਨੂੰ ਸੁਣਵਾਈ ਕਰੇਗੀ। -ਪੀਟੀਆਈ
Advertisement
Advertisement
Advertisement