ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੀਤਾ ਜੈਅੰਤੀ ਮਹਾਉਤਸਵ ਦੌਰਾਨ ਸ਼ੋਭਾ ਯਾਤਰਾ, ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਸ਼ਾਮਲ

07:16 AM Dec 12, 2024 IST
ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦੇ ਹੋਏ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਅਤੇ ਹੋਰ।

ਦਵਿੰਦਰ ਸਿੰਘ
ਯਮੁਨਾਨਗਰ, 11 ਦਸੰਬਰ
ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਗੀਤਾ ਮਹਾਉਤਸਵ-2024 ਦੇ ਮੌਕੇ ’ਤੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਮਹਾਰਾਜਾ ਅਗਰਸੇਨ ਚੌਕ ਨੇੜੇ ਰੇਲਵੇ ਸਟੇਸ਼ਨ ਤੋਂ ਸ਼ੋਭਾ ਯਾਤਰਾ ਕੱਢੀ ਗਈ। ਇਸ ਵਿੱਚ ਕਾਫ਼ੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੋਏ। ਇਸ ਨੂੰ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸ਼ੋਭਾ ਯਾਤਰਾ ਮੰਤਰਾਂ ਦੇ ਜਾਪ ਨਾਲ ਮਹਾਰਾਜਾ ਅਗਰਸੇਨ ਚੌਕ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਚੌਕ, ਪਿਆਰਾ ਚੌਕ, ਨਹਿਰੂ ਪਾਰਕ, ​ਮਾਡਲ ਟਾਊਨ ਤੋਂ ਹੁੰਦੀ ਹੋਈ ਮੁੱਖ ਸਥਾਨ ਦੁਸਹਿਰਾ ਗਰਾਊਂਡ ਵਿੱਚ ਜਾ ਕੇ ਸਮਾਪਤ ਹੋਈ, ਜਿੱਥੇ ਜ਼ਿਲ੍ਹਾ ਅਧਿਕਾਰੀਆਂ ਤੇ ਪਤਵੰਤਿਆਂ ਨੇ ਸ਼ਰਧਾ ਨਾਲ ਸ੍ਰੀਮਦ ਭਾਗਵਤ ਗੀਤਾ ਦਾ ਸਵਾਗਤ ਕੀਤਾ। ਸ਼ੋਭਾ ਯਾਤਰਾ ਵਿੱਚ ਸ੍ਰੀਮਦ ਭਾਗਵਤ ਗੀਤਾ ਨੂੰ ਪਾਲਕੀ ਵਿੱਚ ਸਜਾਇਆ ਗਿਆ ਸੀ ਅਤੇ ਵੱਖ-ਵੱਖ ਵਿਭਾਗਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਝਾਕੀਆਂ ਰਾਹੀਂ ਗੀਤਾ ਦੇ ਸੰਦੇਸ਼ਾਂ ਨੂੰ ਦਰਸਾਇਆ ਗਿਆ। ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਕਿਹਾ ਕਿ ਗੀਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਿਅਕਤੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਗੀਤਾ ਸਾਨੂੰ ਨਤੀਜਿਆਂ ਦੀ ਚਿੰਤਾ ਕੀਤੇ ਬਿਨਾਂ ਆਪਣਾ ਕੰਮ ਕਰਨ ਦਾ ਸੰਦੇਸ਼ ਦਿੰਦੀ ਹੈ। ਜਦੋਂ ਮਨੁੱਖ ਗੀਤਾ ਦੇ ਉਪਦੇਸ਼ ਨੂੰ ਸਮਝ ਲੈਂਦਾ ਹੈ, ਤਦ ਉਸ ਨੂੰ ਜੀਵਨ ਵਿੱਚ ਕਿਸੇ ਦਾ ਡਰ ਨਹੀਂ ਰਹਿੰਦਾ । ਇਸ ਮੌਕੇ ਸੀਟੀਐੱਮ ਪੀਯੂਸ਼ ਗੁਪਤਾ, ਭਾਜਪਾ ਦੇ ਜਨਰਲ ਸਕੱਤਰ ਕ੍ਰਿਸ਼ਨ ਸਿੰਗਲਾ, ਸਮਾਜ ਸੇਵੀ ਰਾਜਨ ਬਜਾਜ, ਸ੍ਰੀ ਕ੍ਰਿਸ਼ਨ ਕ੍ਰਿਪਾ ਸੇਵਾ ਸਮਿਤੀ ਦੇ ਪ੍ਰਧਾਨ ਜਤਿੰਦਰ ਗੁਪਤਾ, ਸਰਪ੍ਰਸਤ ਬੀਬੀ ਬਾਂਸਲ, ਨੀਰੂ ਚੌਹਾਨ, ਨੀਰਜ ਕਾਲੜਾ, ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਡਾ. ਮਨੋਜ ਕੁਮਾਰ, ਏਆਈਪੀਆਰਓ ਮਨੋਜ ਪਾਂਡੇ, ਆਯੂਸ਼ ਵਿਭਾਗ ਤੋਂ ਡਾ. ਸੁਨੀਲ ਕੰਬੋਜ, ਡਾ. ਸ਼ਿਵ ਕੁਮਾਰ, ਸੀਡੀਪੀਓਜ਼, ਅਧਿਕਾਰੀ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵਿਦਿਆਰਥੀ ਹਾਜ਼ਰ ਸਨ।

Advertisement

ਝਾਕੀਆਂ ਨੇ ਸਾਰਿਆਂ ਦਾ ਧਿਆਨ ਖਿੱਚਿਆ

ਸ਼ੋਭਾ ਯਾਤਰਾ ਦੌਰਾਨ ਝਾਕੀਆਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਝਾਕੀਆਂ ਵਿੱਚ ਸ੍ਰੀ ਕ੍ਰਿਸ਼ਨ ਕ੍ਰਿਪਾ ਸੇਵਾ ਸਮਿਤੀ ਦੀ ਝਾਕੀ, ਸਿਹਤ ਵਿਭਾਗ ਦੀ ਝਾਕੀ, ਜ਼ਿਲ੍ਹਾ ਪ੍ਰਾਜੈਕਟ ਕੋਆਰਡੀਨੇਟਰ, ਸਰਵ ਸਿੱਖਿਆ ਅਭਿਆਨ, ਆਯੂਸ਼ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਹੈਫੇਡ, ਜ਼ਿਲ੍ਹਾ ਸੂਚਨਾ ਵਿਭਾਗ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਵਿਆਉਣਯੋਗ ਊਰਜਾ ਵਿਭਾਗ, ਗੁਰੂ ਨਾਨਕ ਖਾਲਸਾ ਕਾਲਜ, ਸ਼ਨੀ ਧਾਮ ਸੰਸਥਾ ਦੀ ਝਾਕੀ ਮੁੱਖ ਰੂਪ ਵਿੱਚ ਸ਼ਾਮਲ ਸੀ। ਲੋਕਾਂ ਨੇ ਝਾਕੀਆਂ ਦਾ ਅਨੰਦ ਮਾਣਿਆ।

Advertisement
Advertisement