ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ੋਭਾ ਯਾਤਰਾ

12:07 PM Oct 14, 2024 IST

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 13 ਅਕਤੂਬਰ
ਚੰਡੀਗੜ੍ਹ ਵਿੱਚ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮੂਹ ਧਾਰਮਿਕ ਮੰਦਰ ਕਮੇਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮਲੋਆ ਤੋਂ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਵਿੱਚ ਵੱਖ-ਵੱਖ ਸੈਕਟਰਾਂ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਇਸ ਸ਼ੋਭਾ ਯਾਤਰਾ ਦਾ ਡੱਡੂ ਮਾਜਰਾ ਵਿੱਚ ਸਾਬਕਾ ਮੇਅਰ ਰਾਜੇਸ਼ ਕਾਲੀਆ ਤੇ ਸਮੂਹ ਨਗਰ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਸੈਕਟਰ-25 ਵਾਸੀਆਂ ਨੇ ਓਮ ਪ੍ਰਕਾਸ਼ ਸੈਣੀ ਦੇ ਅਗਵਾਈ ਹੇਠ ਸੈਕਟਰ-25 ਭਾਸਕਰ ਕਲੋਨੀ ਸਾਹਮਣੇ ਸਵਾਗਤ ਕੀਤਾ। ਇਹ ਸ਼ੋਭਾ ਯਾਤਰਾ ਚੰਡੀਗੜ੍ਹ ਦੇ ਸੈਕਟਰ 24, 23, 22, 21, 20, 32 ਤੋਂ ਹੁੰਦੀ ਹੋਈ ਗੁਰੂਦੁਆਰਾ ਸੈਕਟਰ-31 ਚੰਡੀਗੜ੍ਹ ਤੋਂ ਅੱਗੇ ਰਾਮ ਦਰਬਾਰ ਸਥਿਤ ਵਾਲਮੀਕਿ ਮੰਦਰ ਪਹੁੰਚੀ। ਸ਼ੋਭਾ ਯਾਤਰਾ ਵਿੱਚ ਬਤੌਰ ਮੁੱਖ ਮਹਿਮਾਨ ਸੰਸਦ ਮੈਂਬਰ ਮਨੀਸ਼ ਤਿਵਾੜੀ, ਮੇਅਰ ਕੁਲਦੀਪ ਕੁਮਾਰ, ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਹਲੋਤਰਾ, ਚੰਡੀਗੜ੍ਹ ਕਾਂਗਰਸ ਪ੍ਰਧਾਨ ਐੱਚਐੱਸ ਲੱਕੀ, ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਚੱਢਾ, ਸਾਬਕਾ ਮੇਅਰ ਹਰਫੂਲ ਚੰਦਰ ਕਲਿਆਣ, ਰਾਜੇਸ਼ ਕਾਲੀਆ, ਜੋਤੀ ਹੰਸ, ਸਾਬਕਾ ਡਿਪਟੀ ਮੇਅਰ ਅਨਿਲ ਦੂਬੇ, ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਆਦਿ ਨੇ ਹਾਜ਼ਰੀ ਭ

Advertisement

Advertisement