ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਸਜਾਈ
ਪੱਤਰ ਪ੍ਰੇਰਕ
ਸ਼ਾਹਕੋਟ, 16 ਅਕਤੂਬਰ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਮਲਸੀਆਂ, ਕੋਟਲੀ ਗਾਜਰਾਂ, ਲੋਹੀਆਂ ਖਾਸ, ਲਸੂੜੀ ਅਤੇ ਕਈ ਹੋਰ ਪਿੰਡਾਂ ਵਿੱਚ ਸ਼ੋਭਾ ਯਾਤਰਾ ਸਜਾਈ ਗਈ। ਇਸ ਦੌਰਾਨ ਸ਼੍ਰੀ ਰਮਾਇਣ ਦੇ ਧਾਰਮਿਕ ਗ੍ਰੰਥ ਨੂੰ ਪਾਲਕੀਆਂ ਵਿੱਚ ਸੁਸ਼ੋਭਿਤ ਕੀਤਾ ਗਿਆ ਸੀ। ਭਗਵਾਨ ਵਾਲਮੀਕਿ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਵੀ ਸਜਾਈਆਂ ਗਈਆਂ। ਸ਼ੋਭਾ ਯਾਤਰਾਵਾਂ ਵਿੱਚ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਤੋਂ ਇਲਾਵਾ ਕਈ ਸਿਆਸੀ ਹਸਤੀਆਂ ਨੇ ਹਾਜ਼ਰੀ ਲਗਵਾਈ। ਪਿੰਡ ਕੋਟਲੀ ਗਾਜਰਾਂ ਵਿੱਚ ਸਜਾਈ ਸ਼ੋਭਾ ਯਾਤਰਾ ’ਚ ਆਲ ਇੰਡੀਆ ਰੰਘਰੇਟਾ ਦਲ ਪੰਜਾਬ ਦੇ ਪ੍ਰਧਾਨ ਜੋਗਿੰਦਰ ਸਿੰਘ ਟਾਈਗਰ, ਨਵੇਂ ਚੁਣੇ ਗਏ ਸਰਪੰਚ ਇੰਦਰਪਾਲ, ਸਾਧੂ ਸਿੰਘ, ਭੁੱਲਾ ਸਿੰਘ, ਜਸਵਿੰਦਰ ਸਿੰਘ ਮਾਘੀ, ਕਮਲਜੀਤ ਸਿੰਘ ਖੋਸਲਾ, ਦਲਬੀਰ ਸਿੰਘ ਗਿੱਲ, ਕਸ਼ਮੀਰ ਸਿੰਘ, ਕੋਟਲੀ ਗਾਜਰਾਂ ਬਸਤੀ ਦੀ ਸਰਪੰਚ ਗੀਤਾ ਰਾਣੀ, ਫਿਰੋਜ਼, ਰਾਹੁਲ ਖੋਸਲਾ, ਮੰਗਾ ਗਿੱਲ ਅਤੇ ਹਰੀ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।
ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਉਣ ਦੀ ਤਿਆਰੀ
ਭੋਗਪੁਰ (ਪੱਤਰ ਪ੍ਰੇਰਕ): ਵਾਲਮੀਕ ਸਮਾਜ ਵੱਲੋਂ ਵੱਡੇ ਪੱਧਰ ’ਤੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਧਰਮਸ਼ਾਲਾ ਮੰਦਰ ਨੇੜੇ ਸੁਵਿਧਾ ਕੇਂਦਰ ਮਿੱਲ ਰੋਡ ਭੋਗਪੁਰ ਵਿਖੇ ਮਨਾਇਆ ਜਾ ਰਿਹਾ ਹੈ। ਵਾਲਮੀਕਿ ਸੰਘਰਸ਼ ਮੋਰਚੇ ਦੇ ਪ੍ਰਧਾਨ ਮੋਨੋ ਤੇਜ਼ੀ ਨੇ ਦੱਸਿਆ ਕਿ 17 ਅਕਤੂਬਰ ਨੂੰ ਸ੍ਰੀ ਰਾਮਾਇਣ ਦੇ ਭੋਗ ਮਗਰੋਂ ਰਾਗੀ ਜਥੇ ਭਗਵਾਨ ਵਾਲਮੀਕਿ ਦਾ ਗੁਣਗਾਨ ਕਰਨਗੇ। 18 ਅਕਤੂਬਰ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਲਾਕੇ ਦੇ ਪਿੰਡਾਂ ਵਿੱਚ ਵੀ ਭਗਵਾਨ ਵਾਲਮੀਕ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਉਤਸ਼ਾਹ ਪਾਇਆ ਜਾ ਰਿਹਾ ਹੈ।