ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕ੍ਰਿਸ਼ਨ ਜਨਮਅਸ਼ਟਮੀ ਮੌਕੇ ਸ਼ੋਭਾ ਯਾਤਰਾ ਕੱਢੀ

06:51 AM Aug 26, 2024 IST
ਪ੍ਰਧਾਨ ਸ਼ਿਵ ਕੁਮਾਰ ਗਰਗ ਸਿਆਸੀ ਆਗੂਆਂ ਦਾ ਸਨਮਾਨ ਕਰਦੇ ਹੋਏ। -ਫੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 25 ਅਗਸਤ
ਸ੍ਰੀ ਸੰਗਮੇਸਵਰ ਗਊਸ਼ਾਲਾ ਅਮਲੋਹ ਵਲੋਂ ਭਗਵਾਨ ਕ੍ਰਿਸ਼ਨ ਦੇ ਜਨਮ ਉਤਸਵ ਨੂੰ ਮੁੱਖ ਰੱਖ ਕੇ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢੀ ਗਈ। ਇਹ ਰਾਮ ਮੰਦਰ ਬੁੱਗਾ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਗਊਸ਼ਾਲਾ ਅਮਲੋਹ ਵਿੱਚ ਸਮਾਪਤ ਹੋਈ। ਸੋਭਾ ਯਾਤਰਾ ਨੂੰ ਮੁੱਖ ਰੱਖ ਕੇ ਸ਼ਹਿਰ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ, ਸਵਾਗਤੀ ਗੇਟ ਲਗਾਏ ਗਏ ਅਤੇ ਥਾਂ-ਥਾਂ ਉਪਰ ਲੰਗਰ ਲਗਾਏ ਗਏ। ਸ਼ੋਭਾ ਯਾਤਰਾ ਵਿੱਚ ਹਾਥੀ, ਘੋੜੇ, ਊਠ ਅਤੇ ਰਥਾਂ ਉੱਪਰ ਝਾਕੀਆਂ ਸਜਾਈਆਂ ਗਈਆਂ। ਇਸ ਦੀ ਸ਼ੁਰੂਆਤ ਸੱਚਦਾਨੰਦ ਮਹਾਰਾਜ ਖੰਨਾ ਵਾਲੇ ਅਤੇ ਅਮੀਤਾ ਭਾਰਤੀ ਵੇਦ ਭਾਰਤੀ ਆਸ਼ਰਮ ਹਰਿਦੁਆਰ ਵਾਲਿਆਂ ਵੱਲੋਂ ਕੀਤੀ ਗਈ। ਸ਼ੋਭਾ ਯਾਤਰਾ ਵਿਚ ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ, ਗਊਸ਼ਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ, ਗਊ ਸੇਵਾ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ, ਜ਼ਿਲ੍ਹਾਂ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ.ਸਿਕੰਦਰ ਸਿੰਘ ਆਦਿ ਸਾਮਲ ਸਨ।

Advertisement

ਡੀਏਵੀ ਸਕੂਲ ਵਿੱਚ ਕ੍ਰਿਸ਼ਨ ਜਨਮਅਸ਼ਟਮੀ ਸਬੰਧੀ ਸਮਾਗਮ

ਡੀਏਵੀ ਸਕੂਲ ਵਿੱਚ ਪ੍ਰੋਗਰਾਮ ਪੇਸ਼ ਕਰਦੇ ਹੋਏ ਬੱਚੇ।

ਕੁਰਾਲੀ (ਪੱਤਰ ਪ੍ਰੇਰਕ): ਸਥਾਨਕ ਡੀਏਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਛੋਟੇ-ਛੋਟੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮੂਹ ਸਟਾਫ ਦੇ ਸਹਿਯੋਗ ਨਾਲ ਸਕੂਲ ਪ੍ਰਿੰਸੀਪਲ ਜੇਆਰ ਸ਼ਰਮਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੇ ਪਹਿਲੇ ਪੜਾਅ ’ਚ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਮਹੱਤਤਾ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਬਾਲ ਰੂਪ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਚੇਅਰਮੈਨ ਪੰਕਜ ਗੋਇਲ ਅਤੇ ਮੈਨੇਜਰ ਬਿੱਟੂ ਖੁੱਲਰ ਨੇ ਵਿਦਿਆਰਥੀਆਂ ਨੂੰ ਭਗਵਾਨ ਕ੍ਰਿਸ਼ਨ ਦੇ ਜੀਵਨ ਤੋਂ ਸੇਧ ਲੈਣ ਅਤੇ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸਭ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਰਾਕੇਸ਼ ਕੁਮਾਰੀ, ਜਸਪ੍ਰੀਤ ਕੌਰ, ਨੀਰੂ ਸ਼ਰਮਾ ਅਤੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Advertisement
Advertisement