For the best experience, open
https://m.punjabitribuneonline.com
on your mobile browser.
Advertisement

ਪ੍ਰਾਣ ਪ੍ਰਤਿਸ਼ਠਾ ਸਮਾਗਮ ਮੌਕੇ ਸ਼ੋਭਾ ਯਾਤਰਾਵਾਂ ਕੱਢੀਆਂ

07:30 AM Jan 22, 2024 IST
ਪ੍ਰਾਣ ਪ੍ਰਤਿਸ਼ਠਾ ਸਮਾਗਮ ਮੌਕੇ ਸ਼ੋਭਾ ਯਾਤਰਾਵਾਂ ਕੱਢੀਆਂ
ਕੁਰਾਲੀ ਵਿੱਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ।
Advertisement

ਮਿਹਰ ਸਿੰਘ
ਕੁਰਾਲੀ, 21 ਜਨਵਰੀ
ਸਥਾਨਕ ਕ੍ਰਿਸ਼ਨਾ ਮੰਡੀ ਦੇ ਸ੍ਰੀ ਸਨਾਤਨ ਧਰਮ ਮੰਦਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਅਯੁੱਧਿਆ ’ਚ ਪ੍ਰਾਣ ਪ੍ਰਤਿਸ਼ਠਾ ਸਬੰਧੀ ਸਜਾਈ ਸ਼ੋਭਾ ਯਾਤਰਾ ਵਿੱਚ ਹਾਥੀ, ਘੋੜੇ ਅਤੇ ਊਠ ਖਿੱਚ ਦਾ ਕੇਂਦਰ ਰਹੇ। ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਹ ਸ਼ੋਭਾ ਯਾਤਰਾ ਪ੍ਰਾਚੀਨ ਡੇਰਾ ਬਾਬਾ ਗੋਸਾਈਂਆਣਾ ਦੇ ਮਹੰਤ ਧਨਰਾਜ ਗਿਰੀ ਜੀ ਦੀ ਅਗਵਾਈ ਹੇਠ ਕੱਢੀ ਗਈ। ਇਸੇ ਦੌਰਾਨ ਪਿੰਡ ਖਿਜ਼ਰਾਬਾਦ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਪਿੰਡ ਦੇ ਸ੍ਰੀ ਰਾਮ ਮੰਦਰ ਤੋਂ ਸ਼ੁਰੂ ਹੋਈ ਇਸ ਯਾਤਰਾ ਦੌਰਾਨ ਭਗਵਾਨ ਸ੍ਰੀ ਰਾਮ, ਲਕਸ਼ਮਣ ਅਤੇ ਸੀਤਾ ਦੀਆਂ ਮੂਰਤੀਆਂ ਨੂੰ ਫੁੱਲਾਂ ਨਾਲ ਸਜਾਇਆ ਗਿਆ।
ਅਮਲੋਹ (ਪੱਤਰ ਪ੍ਰੇਰਕ): ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਮੱਦੇਨਜ਼ਰ ਅੱਜ ਰਮਾਇਣ ਦੇ ਪਾਠ ਆਰੰਭ ਕੀਤੇ ਗਏ। ਇਹ ਪਾਠ ਸ਼ਿਵ ਕੁਮਾਰ ਬਾਂਸਲ ਪਰਿਵਾਰ ਵੱਲੋਂ ਸੁਸ਼ੀਲ ਬਾਂਸਲ, ਰਾਜੂ ਬਾਂਸਲ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਪੂਜਾ ਦੀ ਰਸਮ ਕਰਵਾ ਕੇ ਸ਼ੁਰੂ ਕਰਵਾਇਆ ਗਿਆ।
ਲਾਲੜੂ (ਪੱਤਰ ਪ੍ਰੇਰਕ): ਅਯੁੱਧਿਆ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਸਬੰਧੀ ਅੱਜ ਲਾਲੜੂ ਵਿੱਚ ਸ਼ੋਭਾ ਯਾਤਰਾ ਕੱਢੀ ਗਈ। ਇਹ ਯਾਤਰਾ ਮਹਾਰਾਣਾ ਪ੍ਰਤਾਪ ਭਵਨ ਤੋਂ ਸ਼ੁਰੂ ਹੋ ਕੇ ਹਨੂਮਾਨ ਮੰਦਰ ਵਿੱਚ ਸਮਾਪਤ ਹੋਈ। ਇਸ ਵਿੱਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਭਾਜਪਾ ਆਗੂ ਜਸਮੇਰ ਸਿੰਘ ਰਾਣਾ, ਸੁਸ਼ੀਲ ਰਾਣਾ, ਐਡਵੋਕੇਟ ਰਾਜੇਸ਼ ਰਾਣਾ, ਗੁਰਮੀਤ ਸਿੰਘ ਟਿਵਾਣਾ, ਅਮਨ ਰਾਣਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਰੰਧਾਵਾ ਦਾ ਸਨਮਾਨ ਵੀ ਕੀਤਾ ਗਿਆ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅਯੁੱਧਿਆ ਦੇ ਰਾਮ ਮੰਦਰ ਵਿਚ ਭਗਵਾਨ ਸ੍ਰੀਰਾਮ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਅੱਜ ਅੰਬਾਲਾ ਕੈਂਟ ਵਿਚ ਵਿਸ਼ਵ ਹਿੰਦੂ ਪਰਿਸ਼ਦ, ਸਨਾਤਨ ਧਰਮ ਸਭਾ ਅਤੇ ਬਜਰੰਗ ਦਲ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਗ੍ਰਹਿ ਮੰਤਰੀ ਅਨਿਲ ਵਿੱਜ ਨੇ ਝੰਡੀ ਦਿਖਾ ਕੇ ਇਸ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ।

Advertisement

ਲਾਲੜੂ ਵਿੱਚ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੁੰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਡੇਰਾਬੱਸੀ ਵਿੱਚ ਕਾਂਗਰਸ ਦੇ ਹਲਕਾ ਇੰਚਾਰਜ ਦੀਪਿੰਦਰ ਸਿੰਘ ਢਿੱਲੋਂ।

ਜ਼ੀਰਕਪੁਰ ’ਚ ਕੱਢੀ ਸ਼ੋਭਾ ਯਾਤਰਾ

ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਅਯੁੱਧਿਆ ’ਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਸਬੰਧੀ ਜ਼ੀਰਕਪੁਰ ਵਿੱਚ ਵਿਸ਼ਾਲ ਸੋਭਾ ਯਾਤਰਾ ਕੱਢੀ ਗਈ। ਇਸ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਮੌਕੇ ਸਾਬਕਾ ਹਲਕਾ ਵਿਧਾਇਕ ਐਨ.ਕੇ.ਸ਼ਰਮਾ ਨੇ ਵਿਸੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਰਧਾਲੂਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਇਹ ਸ਼ੋਭਾ ਯਾਤਰਾ ਗਾਜ਼ੀਪੁਰ ਰੋਡ ਸਥਿਤ ਵੱਖ-ਵੱਖ ਸੁਸਾਇਟੀਆਂ ਅਨੰਤਾ ਸਕੁਏਰ, ਸਵਿੱਤਰੀ ਗਰੀਨ 2, ਮੋਨਾ ਗਰੀਨ, ਏਅਰੋ ਹੋਮਜ਼, ਸੋਹੀ ਹਾਈਟਸ, ਮਾਊਟ ਕੈਲਾਸ਼ ਹੁੰਦੀ ਹੋਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪੁੱਜੀ।

ਮੀਟ-ਸ਼ਰਾਬ ਦੀ ਵਿਕਰੀ ’ਤੇ ਰੋਕ ਲਾਉਣ ਦੀ ਮੰਗ

ਐੱਸ.ਏ.ਐੱਸ.ਨਗਰ (ਮੁਹਾਲੀ) (ਖੇਤਰੀ ਪ੍ਰਤੀਨਿਧ): ਮੁਹਾਲੀ ਦੇ ਵਾਰਡ ਨੰਬਰ ਸੱਤ ਦੀ ਕਾਂਗਰਸ ਪਾਰਟੀ ਦੀ ਕੌਂਸਲਰ ਬਲਜੀਤ ਕੌਰ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜ਼ਿਲ੍ਹੇ ਵਿੱਚ 22 ਜਨਵਰੀ ਨੂੰ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ 22 ਜਨਵਰੀ ਨੂੰ ਅਯੁੱਧਿਆ ਵਿਖੇ ਸ੍ਰੀ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਸਮਾਗਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਰੋਹ ਨੂੰ ਮਨਾਉਣ ਲਈ ਸਮੁੱਚੇ ਦੇਸ਼ ਵਿੱਚ ਦੀਵਾਲੀ ਵਾਂਗ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਧਾਰਮਿਕ ਮਰਿਆਦਾ ਦੇ ਮੱਦੇਨਜ਼ਰ ਇਸ ਦਿਨ ਕਿਸੇ ਨੂੰ ਵੀ ਸ਼ਰਾਬ ਤੇ ਮੀਟ ਦੀ ਵਿਕਰੀ ਦੀ ਆਗਿਆ ਨਹੀਂ ਹੋਣੀ ਚਾਹੀਦੀ।

ਜ਼ੀਰਕਪੁਰ ’ਚ ਸ਼ੋਭਾ ਯਾਤਰਾ ’ਚ ਸ਼ਾਮਲ ਹੁੰਦੇ ਹੋਏ ਸਾਬਕਾ ਵਿਧਾਇਕ ਐੱਨ ਕੇ ਸ਼ਰਮਾ। -ਫੋਟੋ ਰੂਬਲ

ਕਾਂਗਰਸੀ ਕਾਰਕੁਨਾਂ ਨੇ ਲੱਡੂ ਵੰਡੇ

ਡੇਰਾਬੱਸੀ (ਪੱਤਰ ਪ੍ਰੇਰਕ): ਕਾਂਗਰਸ ਦੇ ਡੇਰਾਬੱਸੀ ਹਲਕੇ ਤੋਂ ਇੰਚਾਰਜ ਦੀਪਿੰਦਰ ਸਿੰਘ ਢਿੱਲੋ ਨੇ ਪ੍ਰਾਣ ਪ੍ਰਤਿਸ਼ਠਾ ਮੌਕੇ ਰਾਮਤਲਾਈ ਵਿਖੇ ਸ੍ਰੀ ਰਾਮ ਜੀ ਦੀ ਮੂਰਤੀ ’ਤੇ ਮੱਥਾ ਟੇਕਿਆ ਅਤੇ ਅਯੁੱਧਿਆ ਵਿਖੇ ਹੋ ਰਹੇ ਸਮਾਗਮ ਸਬੰਧੀ ਹਲਕਾ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ। ਕਾਂਗਰਸ ਕਾਰਕੁਨਾਂ ਵੱਲੋਂ ਇਸ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ।

ਦਿਨ ਨੂੰ ਦੀਵਾਲੀ ਵਾਂਗ ਮਨਾਉਣ ਦਾ ਸੱਦਾ

ਰੂਪਨਗਰ (ਨਿੱਜੀ ਪੱਤਰ ਪ੍ਰੇਰਕ): ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ 22 ਜਨਵਰੀ ਨੂੰ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੀ ਖੁਸ਼ੀ ਵਿੱਚ ਰੰਗਦਾਰ ਦੀਵ‌ਿਆਂ ਦੀ ਦੀਪਮਾਲਾ ਕਰਕੇ ਇਸ ਦਿਨ ਨੂੰ ਦੀਵਾਲੀ ਵਾਂਗ ਮਨਾਇਆ ਜਾਵੇ। ਉਨ੍ਹਾਂ ਅੱਜ 47 ਮੰਦਰਾਂ ਦੇ ਪ੍ਰਬੰਧਕਾਂ ਨੂੰ ਦੀਵੇ ਦਿੱਤੇ।

Advertisement
Author Image

Advertisement
Advertisement
×