For the best experience, open
https://m.punjabitribuneonline.com
on your mobile browser.
Advertisement

ਸੀਐੱਚਬੀ ਫਲੈਟਾਂ ’ਚ ਰਹਿੰਦੇ 68 ਹਜ਼ਾਰ ਅਲਾਟੀਆਂ ਨੂੰ ਝਟਕਾ

08:05 AM Jul 31, 2024 IST
ਸੀਐੱਚਬੀ ਫਲੈਟਾਂ ’ਚ ਰਹਿੰਦੇ 68 ਹਜ਼ਾਰ ਅਲਾਟੀਆਂ ਨੂੰ ਝਟਕਾ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 30 ਜੁਲਾਈ
ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ ਫਲੈਟਾਂ ਵਿੱਚ ਰਹਿੰਦੇ ਕਰੀਬ 68 ਹਜ਼ਾਰ ਅਲਾਟੀਆਂ ਨੂੰ ਵੱਡਾ ਝਟਕਾ ਦਿੰਦਿਆਂ ਫਲੈਟਾਂ ਵਿੱਚ ਲੋੜ ਅਨੁਸਾਰ ਤਬਦੀਲੀਆਂ ਨੂੰ ਨਿਯਮਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਚੰਡੀਗੜ੍ਹ ਦੇ ਲੋਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੀਐੱਚਬੀ ਦੇ ਫਲੈਟਾਂ ਵਿੱਚ ਕੀਤੀਆਂ ਲੋੜ ਅਨੁਸਾਰ ਤਬਦੀਲੀਆਂ ਨੂੰ ਦਿੱਲੀ ਦੀ ਤਰਜ਼ ’ਤੇ ਨਿਯਮਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਸਵਾਲ ਚੁੱਕਿਆ ਕਿ ਚੰਡੀਗੜ੍ਹ ਵਿੱਚ ਸੀਐੱਚਬੀ ਦੇ ਫਲੈਟਾਂ ਵਿੱਚ ਲੋੜ ਅਨੁਸਾਰ ਤਬਦੀਲੀਆਂ ਨੂੰ ਦਿੱਲੀ ਦੀ ਤਰਜ਼ ’ਤੇ ਨਿਯਮਤ ਕੀਤਾ ਜਾਵੇਗਾ ਜਾਂ ਨਹੀਂ। ਇਸ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਸੀਐੱਚਬੀ ਦੇ ਫਲੈਟਾਂ ਵਿੱਚ ਲੋੜ ਅਨੁਸਾਰ ਤਬਦੀਲੀਆਂ ਨੂੰ ਨਿਯਮਤ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2022 ਵਿੱਚ ਦਿੱਲੀ ਦੀ ਤਰਜ਼ ’ਤੇ ਨਿਯਮਤ ਕਰਨ ਦੀ ਮੰਗ ਕੀਤੀ ਸੀ ਪਰ ਉਸ ਮੰਗ ਨੂੰ ਠੁਕਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਇਕ ਯੋਜਨਾਬੱਧ ਸ਼ਹਿਰ ਹੈ, ਜਿਸ ਦੀ ਆਪਣੀ ਆਰਕੀਟੈਕਚਰਲ ਵਿਸ਼ੇਸ਼ਤਾ ਹੈ। ਇਹ ਭੂਚਾਲਾਂ ਲਈ ਬਹੁਤ ਕਮਜ਼ੋਰ ਹੈ। ਇਥੇ ਕਿਸੇ ਵੀ ਕਿਸਮ ਦੀ ਛੇੜਛਾੜ ਮਨੁੱਖੀ ਜੀਵਨ ਤੇ ਜਾਇਦਾਦ ਲਈ ਘਾਤਕ ਸਾਬਤ ਹੋ ਸਕਦੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×