ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਸਦਮਾ, ਪਤਨੀ ਦਾ ਦੇਹਾਂਤ
02:18 PM Sep 21, 2024 IST
Advertisement
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਸਤੰਬਰ
Advertisement
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸ਼ਨਿੱਚਰਵਾਰ ਨੂੰ ਉਸ ਵੇਲੇ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਪਤਨੀ ਸ੍ਰੀਮਤੀ ਮਧੂਮਿਤਾ ਦਾ ਸਵੇਰੇ ਸਮੇਂ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਉਣ ’ਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਮ ਤੋੜ ਦਿੱਤਾ। ਮ੍ਰਿਤਕ ਦੇਹ ਦਾ ਦੁਰਗਿਆਣਾ ਮੰਦਰ ਨੇੜੇ ਸ਼ਮਸ਼ਾਨ ਘਾਟ ਵਿੱਚ ਸਸਕਾਰ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਜੀਵਨ ਜੋਤ ਕੌਰ, ਸਾਬਕਾ ਕਾਂਗਰਸੀ ਵਿਧਾਇਕ ਰਾਜਕੁਮਾਰ ਵੇਰਕਾ, ਸੁਨੀਲ ਦੱਤੀ, ਪਿੰਗਲਵਾੜਾ ਸੰਸਥਾ ਦੀ ਮੁਖੀ ਡਾਕਟਰ ਇੰਦਰਜੀਤ ਕੌਰ ਨੇ ਮੌਕੇ ਪੁੱਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Advertisement
Advertisement