ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਨੂੰ ਝਟਕਾ: ਮਾਨ ਦੀ ਹਾਜ਼ਰੀ ’ਚ ਦਲਵੀਰ ਸਿੰਘ ਗੋਲਡੀ ਸਾਥੀਆਂ ਸਣੇ ਆਮ ਆਦਮੀ ਪਾਰਟੀ ’ਚ ਸ਼ਾਮਲ

11:54 AM May 01, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 1 ਮਈ
ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਅੱਜ ਕਾਂਗਰਸ ਦੇ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ 'ਤੇ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਮੌਜੂਦ ਸਨ। ਦੱਸਣਯੋਗ ਹੈ ਕਿ ਦਲਵੀਰ ਸਿੰਘ ਗੋਲਡੀ ਪਹਿਲਾਂ ਵਿਧਾਇਕ ਵੀ ਰਹੇ ਹਨ। ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕਾਂਗਰਸ ਦੀ ਟਿਕਟ 'ਤੇ ਚੋਣ ਲੜੇ ਸਨ ਪਰ ਹਾਰ ਗਏ ਸਨ। ਗੋਲਡੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਧੂਰੀ ਤੋਂ 24 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਸਨ।

Advertisement

Advertisement
Advertisement
Advertisement