ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਝਟਕਾ
06:36 AM Sep 01, 2024 IST
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 31 ਅਗਸਤ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਮੁਕਾਰੋਪੁਰ ਦੇ ਦੋ ਇਲੈੱਕਟਡ ਮੈਂਬਰ ਹਰਮੇਸ਼ ਸਿੰਘ ਬਲਾੜੀ ਕਲਾਂ ਅਤੇ ਹਰਮਨਜੀਤ ਸਿੰਘ ਘੇਲ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਦੋਵਾਂ ਆਗੂਆਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਉੱਪ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਜ਼ਿਲ੍ਹਾ ਸਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ, ਹਰਵਿੰਦਰ ਸਿੰਘ ਸਰਪੰਚ ਪਿੰਡ ਮੁਕਾਰੋਂਪੁਰ, ਗੁਰਦੀਪ ਸਿੰਘ ਪੰਚ, ਜਗਦੀਪ ਸਿੰਘ ਲਾਲੀ, ਜਤਿੰਦਰ ਸਿੰਘ, ਅਰਸ਼ਦੀਪ ਸਿੰਘ, ਅਮਨਿੰਦਰ ਸਿੰਘ, ਨਰਿੰਦਰ ਸਿੰਘ ਰਸੀਦਪੁਰ ਸਰਕਲ ਪ੍ਰਧਾਨ, ਸਵਰਨ ਸਿੰਘ ਗੋਪਾਲ, ਗੁਰਪ੍ਰੀਤ ਸਿੰਘ ਰਾਮਪੁਰ ਸਰਕਲ ਪ੍ਰਧਾਨ ਅਤੇ ਮਨਦੀਪ ਸਿੰਘ ਨੰਡਿਆਲੀ ਆਦਿ ਨੇ ਸਨਮਾਨ ਕੀਤਾ।
Advertisement
Advertisement