ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲੈਕਮੇਲ ਕਰਨ ਦੇ ਦੋਸ਼ ਹੇਠ ਜੁੱਤੀਆਂ ਦਾ ਕਾਰੋਬਾਰੀ ਕਾਬੂ

10:50 AM Oct 11, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਅਕਤੂਬਰ
ਜੁੱਤੀਆਂ ਦੇ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਥਾਣਾ ਦੁੱਗਰੀ ਦੀ ਪੁਲੀਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਕੁਝ ਸਮਾਂ ਪਹਿਲਾਂ ਹਨੀ ਸੇਠੀ ਅਤੇ ਉਸ ਦੇ ਵਿਦੇਸ਼ ਰਹਿੰਦੇ ਦੋਸਤ ਖ਼ਿਲਾਫ਼ ਔਰਤ ਨੂੰ ਬਲੈਕਮੇਲ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ ਜਿਸ ਮਗਰੋਂ ਹਨੀ ਸੇਠੀ ਫਰਾਰ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਫਰਾਰ ਹੋਣ ਮਗਰੋਂ ਕੁਝ ਸਮੇਂ ਬਾਅਦ ਹਨੀ ਸੇਠੀ ਮੁੜ ਸੋਸ਼ਲ ਮੀਡੀਆ ’ਤੇ ਸਰਗਰਮ ਹੋ ਗਿਆ ਸੀ।
ਪੁਲੀਸ ਨੇ ਹਨੀ ਸੇਠੀ ਨੂੰ ਬੁੱਧਵਾਰ ਦੇਰ ਰਾਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ। ਥਾਣਾ ਇੰਚਾਰਜ ਸਬ-ਇੰਸਪੈਕਟਰ ਹਮਰਾਜ ਸਿੰਘ ਨੇ ਦੱਸਿਆ ਕਿ ਹਨੀ ਸੇਠੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਬਾਅਦ ਵਿੱਚ ਪੁੱਛ ਪੜਤਾਲ ਕੀਤੀ ਜਾਵੇਗੀ। ਇਸ ਸਬੰਧ ਵਿੱਚ ਇੱਕ ਔਰਤ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਹਨੀ ਸੇਠੀ ਤੇ ਅਵੀ ਉਸ ਨੂੰ ਲਗਾਤਾਰ ਬਲੈਕਮੇਲ ਕਰ ਰਹੇ ਹਨ ਕਿ ਉਹ ਉਸ ਦੀ ਤਸਵੀਰ ਗ਼ਲਤ ਢੰਗ ਨਾਲ ਸੋਸ਼ਲ ਮੀਡੀਆ ’ਤੇ ਪਾ ਦੇਣਗੇ। ਮੁਲਜ਼ਮ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਸੀ ਕਿ ਉਹ ਜਲਦੀ ਹੀ ਉਸ ਦੀ ਅਸ਼ਲੀਲ ਵੀਡੀਓ ਲੋਕਾਂ ਨਾਲ ਸ਼ੇਅਰ ਕਰੇਗਾ। ਜਿਸ ਤੋਂ ਬਾਅਦ ਮੁਲਜ਼ਮ ਔਰਤ ਦੇ ਅਕਸ ਨੂੰ ਖਰਾਬ ਕਰਦਾ ਰਿਹਾ ਅਤੇ ਗਾਲ੍ਹਾਂ ਕੱਢਦਾ ਰਿਹਾ ਅਤੇ ਧਮਕੀਆਂ ਵੀ ਦਿੰਦਾ ਰਿਹਾ। ਸਬ-ਇੰਸਪੈਕਟਰ ਹਮਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਨੀ ਸੇਠੀ ਤੋਂ ਪੁੱਛ-ਪੜਤਾਲ ਕਰ ਅਵੀ ਬਾਰੇ ਪੁੱਛ ਪੜਤਾਲ ਕੀਤੀ ਜਾਵੇਗੀ।

Advertisement

Advertisement