ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਤਰ-ਸਕੂਲ ਖੇਡਾਂ ਤਹਿਤ ਸ਼ੂਟਿੰਗ ਤੇ ਸਕੇਟਿੰਗ ਮੁਕਾਬਲੇ ਸ਼ੁਰੂ

06:37 AM Aug 29, 2024 IST
ਜੇਤੂ ਵਿਦਿਆਰਥੀ ਮੁੱਖ ਮਹਿਮਾਨ ਤੇ ਪ੍ਰਬੰਧਕਾਂ ਨਾਲ।

ਰੂਪਨਗਰ: ਸਥਾਨਕ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿੱਚ 68ਵੀਆਂ ਅੰਤਰ-ਸਕੂਲ ਖੇਡਾਂ ਤਹਿਤ ਸ਼ੂਟਿੰਗ ਅਤੇ ਸਕੇਟਿੰਗ ਮੁਕਾਬਲੇ ਸ਼ੁਰੂ ਹੋ ਗਏ। ਖੇਡਾਂ ਦਾ ਉਦਘਾਟਨ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ, ਰੂਪਨਗਰ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਵੱਲੋਂ ਕੀਤਾ ਗਿਆ। ਪਹਿਲੇ ਦਿਨ ਦੇ ਜੇਤੂ ਸਕੇਟਿੰਗ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਗੌਤਮ ਨੇ ਕੀਤੀ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਨੇ ਦੱਸਿਆ ਕਿ ਅੰਡਰ-11 ਕੁਆਡ (ਲੜਕੀਆਂ) ਦੇ ਮੁਕਾਬਲੇ ਵਿੱਚ ਏਂਜਲ ਵਰਲਡ ਸਕੂਲ ਮੜੌਲੀ ਕਲਾਂ ਦੀ ਹਰਸਿਮਰਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੜਕਿਆਂ ਦੇ ਮੁਕਾਬਲੇ ਵਿੱਚ ਗਾਰਡਨ ਵੈਲੀ ਸਕੂਲ ਚਤਾਮਲਾ ਦੇ ਅੰਸ਼ਵੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਕੁਆਡ (ਲੜਕਿਆਂ) ਦੇ ਮੁਕਾਬਲੇ ਵਿੱਚ ਸ਼ਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਦੇ ਸਹਿਜਵੀਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਪ੍ਰਿੰਸੀਪਲ ਰਾਜਨ ਚੋਪੜਾ, ਐੱਚਓਡੀ ਸਪੋਰਟਸ ਦੀਪਕ ਰਾਣਾ, ਉਪ ਕਨਵੀਨਰ (ਸ਼ੂਟਿੰਗ) ਨਰਿੰਦਰ ਬੰਗਾ, ਉਪ ਕਨਵੀਨਰ (ਸਕੇਟਿੰਗ) ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement