For the best experience, open
https://m.punjabitribuneonline.com
on your mobile browser.
Advertisement

ਕੈਨੇਡਾ ’ਚ ਗੁਰਪਤਵੰਤ ਪੰਨੂ ਨਾਲ ਜੁੜੇ ਵੱਖਵਾਦੀ ਦੇ ਘਰ ’ਤੇ ਗੋਲੀਬਾਰੀ

12:42 PM Feb 13, 2024 IST
ਕੈਨੇਡਾ ’ਚ ਗੁਰਪਤਵੰਤ ਪੰਨੂ ਨਾਲ ਜੁੜੇ ਵੱਖਵਾਦੀ ਦੇ ਘਰ ’ਤੇ ਗੋਲੀਬਾਰੀ
Advertisement

ਟੋਰਾਂਟੋ, 13 ਫਰਵਰੀ
ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਖਾਲਿਸਤਾਨ ਪੱਖੀ ਆਗੂ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ ਸਿੱਖ ਵੱਖਵਾਦੀ ਦੇ ਘਰ ਗੋਲੀਬਾਰੀ ਕੀਤੀ ਗਈ। ਬ੍ਰਿਟਿਸ਼ ਕੋਲੰਬੀਆ ਵਿੱਚ ਖਾਲਿਸਤਾਨ ਟਾਈਗਰ ਫੋਰਸ ਦੇ ਨੇਤਾ ਹਰਦੀਪ ਸਿੰਘ ਨਿੱਝਰ ਦੇ ਮਿੱਤਰ ਸਿਮਰਨਜੀਤ ਸਿੰਘ ਦੇ ਸਰੀ ਦੇ ਘਰ 'ਤੇ ਕਈ ਗੋਲੀਆਂ ਚਲਾਏ ਜਾਣ ਤੋਂ ਕੁਝ ਦਿਨ ਬਾਅਦ ਇਹ ਘਟਨਾ ਵਾਪਰੀ ਹੈ। ਬਰੈਂਪਟਨ ਵਿੱਚ ਖਾਲਿਸਤਾਨ ਸਮਰਥਕ ਇੰਦਰਜੀਤ ਸਿੰਘ ਗੋਸਲ ਦੇ ਅਧੂਰੇ ਘਰ ਦੀ ਖਿੜਕੀ ਵਿੱਚ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ ਹੈ। ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਪੁਲੀਸ ਦਾ ਕਹਿਣਾ ਹੈ ਕਿ ਘਰ ’ਤੇ ਕਈ ਗੋਲੀਆਂ ਚਲਾਈਆਂ ਹੋ ਸਕਦੀਆਂ ਹਨ।

Advertisement

Advertisement
Author Image

Advertisement
Advertisement
×