ਨਿਸ਼ਾਨੇਬਾਜ਼ੀ: ਮਨੂ ਭਾਕਰ ਤੇ ਸਰਬਜੋਤ ਸਿੰਘ ਨੇ ਕਾਂਸੀ ਦਾ ਤਗ਼ਮਾ ਜਿੱਤਿਆ
01:30 PM Jul 30, 2024 IST
Advertisement
ਪੈਰਿਸ, 30 ਜੁਲਾਈ
ਭਾਰਤੀ ਨਿਸ਼ਾਨੇਬਾਜ਼ਾਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਓਲੰਪਿਕ ਖੇਡਾਂ ਦੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਅੱਜ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਮਨੂ ਭਾਕਰ ਨੇ ਇਸ ਤੋਂ ਪਹਿਲਾਂ 10 ਮੀਟਰ ਏਅਰ ਪਿਸਟਲ ਦੇ ਵਿਅਕਤੀਗਤ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਫੁੰਡਿਆ ਸੀ। ਇਸ ਤਰ੍ਹਾਂ ਭਾਕਰ ਨੇ ਇਸ ਓਲੰਪਿਕ ਵਿੱਚ ਦੋ ਤਗ਼ਮੇ ਭਾਰਤ ਦੀ ਝੋਲੀ ਪਾਏ ਹਨ। ਮਨੂ ਭਾਕਰ ਇੱਕ ਹੀ ਓਲੰਪਿਕ ਵਿੱਚ ਦੋ ਤਗ਼ਮੇ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ ਹੈ। -ਪੀਟੀਆਈ
Advertisement
Advertisement
Advertisement