ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਲਮਾਨ ਖ਼ਾਨ ਦੀ ਫ਼ਿਲਮ ‘ਸਿਕੰਦਰ’ ਦੀ ਸ਼ੂਟਿੰਗ 18 ਤੋਂ

07:49 AM Jun 11, 2024 IST

ਮੁੰਬਈ:

Advertisement

ਅਦਾਕਾਰ ਸਲਮਾਨ ਖ਼ਾਨ ਆਪਣੀ ਆਉਣ ਵਾਲੀ ਫ਼ਿਲਮ ‘ਸਿਕੰਦਰ’ ਦੀ ਸ਼ੂਟਿੰਗ 18 ਜੂਨ ਨੂੰ ਸ਼ੁਰੂ ਕਰਨ ਜਾ ਰਿਹਾ ਹੈ। ਉਸ ਨੂੰ ਆਖਰੀ ਵਾਰ ਫ਼ਿਲਮ ‘ਟਾਈਗਰ 3’ ਵਿੱਚ ਦੇਖਿਆ ਗਿਆ ਸੀ। ਫ਼ਿਲਮ ਦਾ ਨਿਰਦੇਸ਼ਨ ਏਆਰ ਮੁਰੂਗਾਦੋਸ ਨੇ ਦਿੱਤਾ ਹੈ, ਜਿਸ ਨੇ ਅਦਾਕਾਰ ਆਮਿਰ ਖ਼ਾਨ ਦੀ ਸੁਪਰਹਿੱਟ ਫ਼ਿਲਮ ‘ਗਜਨੀ’ ਦਾ ਨਿਰਦੇਸ਼ਨ ਦਿੱਤਾ ਸੀ। ਫ਼ਿਲਮ ਦੀ ਸ਼ੂਟਿੰਗ ਇੱਕ ਹਵਾਈ ਐਕਸ਼ਨ ਸੀਕਵੈਂਸ ਨਾਲ ਸ਼ੁਰੂ ਹੋਵੇਗੀ ਜਿਸ ਨੂੰ ਸਮੁੰਦਰੀ ਤੱਟ ਤੋਂ ਜਹਾਜ਼ ਰਾਹੀਂ 33,000 ਫੁੱਟ ਦੀ ਉਚਾਈ ’ਤੇ ਫਿਲਮਾਇਆ ਜਾਵੇਗਾ। ਫ਼ਿਲਮ ਦੇ ਨਿਰਮਾਤਾਵਾਂ ਨੇ ਫ਼ਿਲਮ ਦੇ ਨਿਰਮਾਣ ਦੇ ਸਬੰਧ ਵਿੱਚ ਸੋਮਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਅਪਡੇਟ ਸਾਂਝਾ ਕੀਤਾ ਹੈ। ਫ਼ਿਲਮ ਵਿੱਚ ਅਦਾਕਾਰਾ ਰਸ਼ਮਿਕਾ ਮੰਦਾਨਾ ਮੁੱਖ ਭੂਮਿਕਾ ਵਿੱਚ ਨਜ਼ਰ ਆਵੇਗੀ। ਇਹ ਸਲਮਾਨ ਅਤੇ ਸਾਜਿਦ ਨਾਡਿਆਡਵਾਲਾ ਦੀ ਦੂਜੀ ਫ਼ਿਲਮ ਹੈ। ਇਸ ਤੋਂ ਪਹਿਲਾਂ ਇਹ ਜੋੜੀ ਫ਼ਿਲਮ ‘ਕਿੱਕ’ ਬਣਾ ਚੁੱਕੀ ਹੈ, ਜਿਸ ਨੂੰ ਸਾਜਿਦ ਨਾਡਿਆਡਵਾਲਾ ਨੇ ਨਿਰਦੇਸ਼ਤ ਕੀਤਾ ਸੀ। ਫ਼ਿਲਮ ਲਈ ਸੰਗੀਤਕਾਰ ਵਜੋਂ ਪ੍ਰੀਤਮ ਨੂੰ ਚੁਣਿਆ ਗਿਆ ਹੈ। ਇਸ ਨੂੰ ਸਾਜਿਦ ਦਾ ਸਭ ਤੋਂ ਮਹਾਨ ਪ੍ਰਾਜੈਕਟ ਮੰਨਿਆ ਜਾ ਰਿਹਾ ਹੈ। ਫ਼ਿਲਮ ‘ਸਿਕੰਦਰ’ 2025 ਦੀ ਈਦ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ ਦਾ ਟੀਚਾ ਹੈ। -ਆਈਏਐੱਨਐੱਸ

Advertisement
Advertisement