For the best experience, open
https://m.punjabitribuneonline.com
on your mobile browser.
Advertisement

ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ

11:59 AM Apr 14, 2024 IST
ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ
ਸਲਮਾਨ ਖਾਨ ਦੇ ਘਰ ’ਤੇ ਗੋਲੀਬਾਰੀ ਦੀ ਘਟਨਾ ਦੀ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ।
Advertisement

ਮੁੰਬਈ, 14 ਅਪਰੈਲ
ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅੱਜ ਤੜਕੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਮਗਰੋਂ ਪੁਲੀਸ ਨੇ ਉਸ ਦੀ ਰਿਹਾਇਸ਼ ਦੇ ਬਾਹਰ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਾਂਦਰਾ ਇਲਾਕੇ ਵਿੱਚ ਸਥਿਤ ‘ਗਲੈਕਸੀ ਅਪਾਰਟਮੈਂਟਸ’ ਬਾਹਰ ਸਵੇਰੇ ਲਗਪਗ 5 ਵਜੇ ਦੋ ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਇਸ ਇਮਾਰਤ ਵਿੱਚ ਅਦਾਕਾਰ ਸਲਮਾਨ ਖਾਨ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਲਮਾਨ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲੀਸ ਹਮਲਾਵਰਾਂ ਦੀ ਪਛਾਣ ਕਰਨ ਲਈ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਸਬੂਤ ਇਕੱਠ ਕਰਨ ਲਈ ਸਥਾਨਕ ਪੁਲੀਸ, ਅਪਰਾਧ ਸ਼ਾਖਾ ਅਤੇ ਫੋਰੈਂਸਿਕ ਵਿਗਿਆਨ ਮਾਹਿਰਾਂ ਦੀ ਇੱਕ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੋਲੀਬਾਰੀ ਮੌਕੇ ਅਦਾਕਾਰ ਘਰ ਵਿੱਚ ਸੀ ਜਾਂ ਨਹੀਂ, ਇਸ ਸਬੰਧੀ ਪੁਲੀਸ ਅਤੇ ਸਲਮਾਨ ਦੇ ਪਰਿਵਾਰ ਵੱਲੋਂ ਅਧਿਕਾਰਤ ਤੌਰ ’ਤੇ ਕੁਝ ਨਹੀਂ ਕਿਹਾ ਗਿਆ ਹ। ਪਿਛਲੇ ਸਾਲ ਮਾਰਚ ਵਿੱਚ ਸਲਮਾਨ ਦੇ ਦਫਤਰ ਨੂੰ ਇੱਕ ਈ-ਮੇਲ ਭੇਜੀ ਕੇ ਧਮਕੀ ਦਿੱਤੀ ਗਈ ਸੀ। ਇਸ ਮਗਰੋਂ ਮੁੰਬਈ ਪੁਲੀਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਇੱਕ ਹੋਰ ਖਿਲਾਫ ਆਈਪੀਸੀ ਦੀ ਧਾਰਾ 120-ਬੀ ਤਹਿਤ ਐਫਆਈਆਰ ਦਰਜ ਕੀਤੀ ਸੀ। -ਪੀਟੀਆਈ

Advertisement

Advertisement
Author Image

Advertisement
Advertisement
×