ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਬਣਨਗੇ ਸ਼ੂਟਿੰਗ ਰੇਂਜ: ਬੈਂਸ

08:37 AM Aug 21, 2024 IST
ਮੁਹਾਲੀ ਵਿੱਚ ਹਰਜੋਤ ਸਿੰਘ ਬੈਂਸ ਪਿਸਟਲ ਨਾਲ ਨਿਸ਼ਾਨਾ ਲਗਾਉਂਦੇ ਹੋਏ। -ਫੋਟੋ: ਵਿੱਕੀ ਘਾਰੂ

ਕਰਮਜੀਤ ਸਿੰਘ ਚਿੱਲਾ
ਐਸਏਐਸ ਨਗਰ (ਮੁਹਾਲੀ), 20 ਅਗਸਤ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ 10 ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ 10 ਮੀਟਰ ਦੀਆਂ ਸ਼ੂਟਿੰਗ ਰੇਂਜਾਂ ਬਣਾਈਆਂ ਜਾਣਗੀਆਂ ਤੇ ਇਸ ਦੇ ਨਾਲ ਹੀ ਹਾਕੀ ਐਸਟਰੋਟਰਫ ਤੇ ਸਵਿਮਿੰਗ ਪੂਲ ਵੀ ਬਣਾਏ ਜਾਣਗੇ। ਉਹ ਅੱਜ ਮੁਹਾਲੀ ਦੇ ਫੇਜ਼-6 ਸਥਿਤ ਸ਼ੂਟਿੰਗ ਰੇਂਜ ਵਿੱਚ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਵੱਲੋਂ ਕਰਵਾਈ ਗਈ 59ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ ਦੇ ਇਨਾਮ ਵੰਡ ਤੇ ਸਨਮਾਨ ਸਮਾਗਮ ਵਿੱਚ ਸੰਬੋਧਨ ਕਰ ਰਹੇ ਸਨ। ਦੱਸਣਯੋਗ ਹੈ ਕਿ ਇਸ ਚੈਂਪੀਅਨਸ਼ਿਪ ’ਚ ਰਾਈਫਲ ਤੇ ਪਿਸਟਲ ਦੇ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 1700 ਤੋਂ ਵੱਧ ਨਿਸ਼ਾਨੇਬਾਜ਼ਾਂ ਨੇ ਹਿੱਸਾ ਲਿਆ। ਸ੍ਰੀ ਬੈਂਸ ਨੇ ਕਿਹਾ ਕਿ ਸੂਬੇ ਦੇ ਅੱਠ ਹਜ਼ਾਰ ਸਕੂਲਾਂ ਦੀਆਂ ਚਾਰਦੀਵਾਰੀਆਂ ਕਰਵਾਈਆਂ ਗਈਆਂ ਹਨ, 135 ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ। 2000 ਸਕੂਲਾਂ ਨੂੰ ਵਾਈ-ਫਾਈ ਨਾਲ ਲੈਸ ਕਰ ਦਿੱਤਾ ਗਿਆ ਹੈ ਤੇ ਰਹਿੰਦੇ ਸਕੂਲ ਵੀ ਜਲਦੀ ਹੀ ਵਾਈ-ਫਾਈ ਨਾਲ ਲੈਸ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਸ਼ੂਟਿੰਗ ਐਸੋਸੀਏਸ਼ਨ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਤੇ ਖੁਦ ਵੀ ਏਅਰ ਪਿਸਟਲ ਨਾਲ ਨਿਸ਼ਾਨੇ ਲਾਏ।
ਇਸ ਮੌਕੇ ਪੈਰਿਸ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬ ਦੇ ਨਿਸ਼ਾਨੇਬਾਜ਼ਾਂ ਸਿਫ਼ਤ ਕੌਰ ਸਮਰਾ, ਅੰਜੁਮ ਮੋਦਗਿਲ, ਅਰਜੁਨ ਬਬੂਟਾ, ਅਰਜਨ ਸਿੰਘ ਚੀਮਾ ਤੇ ਵਿਜੈਵੀਰ ਸਿੱਧੂ ਅਤੇ ਵਿਸ਼ਵ ਚੈਂਪੀਅਨ ਅਮਨਪ੍ਰੀਤ ਸਿੰਘ ਨੂੰ 75-75 ਹਜ਼ਾਰ ਰੁਪਏ ਦੀ ਰਾਸ਼ੀ, ਇਸੇ ਤਰ੍ਹਾਂ ਏਸ਼ਿਆਈ ਖੇਡਾਂ, ਵਿਸ਼ਵ ਕੱਪ ਤੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਨਾਮ ਰੌਸ਼ਨ ਕਰਨ ਵਾਲੇ ਨਿਸ਼ਾਨੇਬਾਜ਼ਾਂ ਗਨੀਮਤ ਸੇਖੋਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ, ਗੁਰਜੋਤ ਸਿੰਘ ਖੰਗੂੜਾ, ਭਵਤੇਗ ਸਿੰਘ ਗਿੱਲ, ਹਰਮੇਹਰ ਸਿੰਘ ਲਾਲੀ ਨੂੰ 25-25 ਹਜ਼ਾਰ ਰੁਪਏ, ਰਾਜ ਕੰਵਰ ਸਿੰਘ ਸੰਧੂ, ਸਰਤਾਜ ਟਿਵਾਣਾ ਤੇ ਜੈਸਮੀਨ ਕੌਰ ਨੂੰ 15-15 ਹਜ਼ਾਰ ਰੁਪਏ ਅਤੇ ਕੋਚ ਸੁਖਰਾਜ ਕੌਰ ਤੇ ਗੁਰਪ੍ਰੀਤ ਸਿੰਘ ਨੂੰ 25-25 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਾਬਕਾ ਸੀਨੀਅਰ ਆਈਏਐੱਸ ਅਧਿਕਾਰੀ ਸਵਰਨ ਸਿੰਘ ਬੋਪਾਰਾਏ ਨੇ ਪੰਜਾਬ ਦੀ ਪਹਿਲੀ ਸ਼ੂਟਿੰਗ ਰੇਂਜ ਤੇ ਉਸ ਵਿੱਚੋਂ ਪੈਦਾ ਹੋਏ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਬਾਰੇ ਜਾਣਕਾਰੀ ਦਿੱਤੀ। ਐਸੋਸੀਏਸ਼ਨ ਦੇ ਪ੍ਰਧਾਨ ਓਲੰਪੀਅਨ ਗੁਰਬੀਰ ਸਿੰਘ ਸੰਧੂ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਸਥਿਤ ਰੇਂਜ ਨੂੰ ਵੀ ਹੋਰ ਵਿਕਸਤ ਕੀਤਾ ਜਾਵੇਗਾ।

Advertisement

Advertisement
Advertisement