ਨਿਸ਼ਾਨੇਬਾਜ਼ੀ: ਰੂਬਿਨਾ ਫਰਾਂਸਿਸ ਨੇ ਏਅਰ ਪਿਸਟਲ ਐੱਸਐੱਚ1 ਮੁਕਾਬਲੇ ’ਚ ਕਾਂਸੇ ਦਾ ਤਗ਼ਮਾ ਜਿੱਤਿਆ
11:39 PM Aug 31, 2024 IST
Advertisement
ਚੈਟੋਰੌਕਸ, 31 ਅਗਸਤ
Advertisement
ਭਾਰਤ ਦੀ ਰੂਬਿਨਾ ਫਰਾਂਸਿਸ ਨੇ ਅੱਜ ਇੱਥੇ ਪੈਰਿਸ ਪੈਰਾਲੰਪਿਕ ਵਿੱਚ ਮਹਿਲਾਵਾਂ ਦੇ ਏਅਰ ਪਿਸਟਲ ਐੱਸਐੱਚ1 ਮੁਕਾਬਲੇ ਦੇ ਫਾਈਨਲ ’ਚ ਕਾਂਸੇ ਦਾ ਤਗ਼ਮਾ ਜਿੱਤਿਆ, ਜਿਸ ਨਾਲ ਦੇਸ਼ ਦੇ ਨਿਸ਼ਾਨੇਬਾਜ਼ਾਂ ਦਾ ਮਜ਼ਬੂਤ ਪ੍ਰਦਰਸ਼ਨ ਜਾਰੀ ਰਿਹਾ। ਰੂਬਿਨਾ ਨੇ ਕੁੱਲ 211-1 ਅੰਕ ਹਾਸਲ ਕਰਕੇ ਅੱਠ ਮਹਿਲਾਵਾਂ ਦੇ ਫਾਈਨਲ ਵਿੱਚ ਤੀਜਾ ਸਥਾਨ ਹਾਸਲ ਕੀਤਾ। ਉਸ ਨੇ ਕੁਆਲੀਫਿਕੇਸ਼ਨ ਰਾਊਂਡ ਵਿੱਚ ਸੱਤਵੇਂ ਸਥਾਨ ’ਤੇ ਰਹਿੰਦਿਆਂ ਫਾਈਨਲ ਲਈ ਕੁਆਲੀਫਾਈ ਕੀਤਾ ਸੀ। ਪੈਰਿਸ ਪੈਰਾਲੰਪਿਕ ਵਿੱਚ ਭਾਰਤ ਦਾ ਇਹ ਨਿਸ਼ਾਨੇਬਾਜ਼ੀ ਵਿੱਚ ਚੌਥਾ ਅਤੇ ਕੁੱਲ ਮਿਲਾ ਕੇ ਪੰਜਵਾਂ ਤਗ਼ਮਾ ਸੀ। ਸ਼ੁੱਕਰਵਾਰ ਨੂੰ ਅਵਨੀ ਲੇਖਰਾ ਨੇ ਮਹਿਲਾਵਾਂ ਦੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਰਚਿਆ ਸੀ। ਉਸ ਨੇ ਟੋਕੀਓ ਪੈਰਾਲੰਪਿਕ ਵਿੱਚ ਸੋਨ ਤਗ਼ਮਾ ਜਿੱਤਿਆ ਸੀ। -ਪੀਟੀਆਈ
Advertisement
Advertisement