ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਕਾਨਾਂ ਖੋਲ੍ਹਣ ਦੇ ਦਿਨ ਤੈਅ

08:16 AM Aug 24, 2020 IST

ਜਲੰਧਰ: ਕੋਵਿਡ-19 ਮਹਾਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਇਲਾਕਿਆਂ ਦੀਆਂ ਦੁਕਾਨਾਂ ਰੋਜ਼ਾਨਾ 50 ਫੀਸਦੀ ਹੀ ਖੋਲ੍ਹਣ ਦੇ ਦਿੱਤੇ ਗਏ ਹੁਕਮਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਿਚਲੇ ਵੱਖ-ਵੱਖ ਬਾਜ਼ਾਰਾਂ ਵਿਚ ਸਥਿਤ ਵੱਖ-ਵੱਖ ਵਸਤਾਂ ਵਾਲੀਆਂ ਦੁਕਾਨਾਂ ਖੋਲ੍ਹੇ ਜਾਣ ਬਾਰੇ ਦਿਨ ਨਿਰਧਾਰਤ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਸੋਮਵਾਰ ਤੋਂ ਸ਼ੁੱਕਰਵਾਰ ਤਕ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਮਿੱਥੇ ਗਏ ਦਨਿਾਂ ਦੌਰਾਨ ਹੀ ਖੋਲ੍ਹਣਗੀਆਂ। ਦੁਕਾਨਾਂ ਬੰਦ ਕਰਨ ਦਾ ਸਮਾਂ 6.30 ਵਜੇ ਦਾ ਹੋਵੇਗਾ । -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
ਖੋਲ੍ਹਣਦੁਕਾਨਾਂ